ਜ਼ਿਲਾ ਮੈਜਿਸਟ੍ਰੇਟ ਵੱਲੋਂ ਚਾਇਨਾ ਡੋਰ ਨੂੰ ਵੇਚਣ, ਸਟੋਰ ਕਰਨ ਤੇ ਵਰਤਣ ’ਤੇ ਮੁਕੰਮਲ ਪਾਬੰਦੀ
ਜਲੰਧਰ, 16 ਨਵੰਬਰ(ਵਿਸ਼ਵ ਵਾਰਤਾ)-ਜ਼ਿਲਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਵੱਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਨੂੰ ਵੇਚਣ- ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 31 ਜਨਵਰੀ 2023 ਤੱਕ ਲਾਗੂ ਰਹੇਗਾ।























