• Latest
  • Trending
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ 7 ਗ਼ਦਰੀਆਂ ਦਾ 107ਵਾਂ ਸ਼ਹੀਦੀ ਦਿਹਾੜਾ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ 7 ਗ਼ਦਰੀਆਂ ਦਾ 107ਵਾਂ ਸ਼ਹੀਦੀ ਦਿਹਾੜਾ

4 years ago
Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

29 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

7 hours ago
ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

7 hours ago
ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

8 hours ago
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

8 hours ago
ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

8 hours ago
ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

8 hours ago
ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

8 hours ago
ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

9 hours ago
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

9 hours ago
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

10 hours ago
Hindi News
English News
Wednesday, July 8, 2026
No Result
View All Result
28 °c
Chandigarh
32 ° Thu
32 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ 7 ਗ਼ਦਰੀਆਂ ਦਾ 107ਵਾਂ ਸ਼ਹੀਦੀ ਦਿਹਾੜਾ

November 17, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਜਲੰਧਰ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਰਾਸ਼ਟਰੀ, ਰੂਪਨਗਰ, ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ 7 ਗ਼ਦਰੀਆਂ ਦਾ 107ਵਾਂ ਸ਼ਹੀਦੀ ਦਿਹਾੜਾ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ 7 ਗ਼ਦਰੀਆਂ ਦਾ 107ਵਾਂ ਸ਼ਹੀਦੀ ਦਿਹਾੜਾ

ਚੰਡੀਗੜ੍ਹ 17 ਨਵੰਬਰ (ਵਿਸ਼ਵ ਵਾਰਤਾ)- ਬਰਤਾਨਵੀ ਸਾਮਰਾਜੀ ਹਕੂਮਤ ਦੇ ਗੁਲਾਮੀ ਜੂਲੇ ਤੋਂ ਪੂਰੀ ਭਾਰਤੀ ਕੌਮ ਦੀ ਖਰੀ ਆਜ਼ਾਦੀ ਲਈ ਜਾਨ ਸਮੇਤ ਸਭ ਕੁਝ ਕੁਰਬਾਨ ਕਰਨ ਦੇ ਇਰਾਦੇ ਧਾਰ ਕੇ ਗ਼ਦਰ ਲਹਿਰ ਵਿੱਚ ਕੁੱਦਣ ਵਾਲੇ ਅਤੇ ਸ਼ਹੀਦੀਆਂ ਪਾਉਣ ਵਾਲੇ ਸੰਗਰਾਮੀਆਂ ‘ਚੋਂ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਣੇ ਉਨ੍ਹਾਂ ਦੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ,ਹਰਨਾਮ ਸਿੰਘ ਸਿਆਲਕੋਟੀ,ਜਗਤ ਸਿੰਘ ਸੁਰਸਿੰਘ, ਬਖ਼ਸ਼ੀਸ਼ ਸਿੰਘ, ਸੁਰੈਣ ਸਿੰਘ ਵੱਡਾ ਅਤੇ ਸੁਰੈਣ ਸਿੰਘ ਛੋਟਾ 7 ਗ਼ਦਰੀਆਂ ਦਾ 107ਵਾਂ ਸ਼ਹੀਦੀ ਦਿਹਾੜਾ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਿੰਡ ਸਰਾਭਾ ਵਿਖੇ ਸ਼ਰਧਾ, ਉਤਸ਼ਾਹ ਤੇ ਜੋਸ਼ ਨਾਲ਼ ਵੱਡੀ ਪੱਧਰ ‘ਤੇ ਮਨਾਇਆ ਗਿਆ। ਸਟੇਜ ਦੀ ਸ਼ੁਰੂਆਤ ਦਹਿ ਹਜ਼ਾਰਾਂ ਦੀ ਗਿਣਤੀ ‘ਚ ਜੁੜੇ ਕਿਸਾਨਾਂ ਮਜ਼ਦੂਰਾਂ ਔਰਤਾਂ ਨੌਜਵਾਨਾਂ ਵੱਲੋਂ ਖੜੋ ਕੇ ਦੋ ਮਿੰਟ ਦਾ ਮੌਨ ਧਾਰਨ ਰਾਹੀਂ ਗ਼ਦਰੀ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦੀ ਜੈ ਜੈਕਾਰ ਕਰਕੇ ਕੀਤੀ ਗਈ। ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਭ ਤੋਂ ਛੋਟੀ ਉਮਰ ਦੇ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਅਮਰੀਕਾ ਦੀ ਪੜ੍ਹਾਈ ਵਿੱਚੇ ਛੱਡ ਕੇ ਸਿਰਫ਼ ਢਾਈ ਤਿੰਨ ਸਾਲ ਦੀ ਰਾਜਨੀਤਕ ਜ਼ਿੰਦਗੀ ਵਿੱਚ ਹੀ ਆਜ਼ਾਦੀ ਲਈ ਗ਼ਦਰ ਦੇ ਹਰ ਪੱਖ ਬਾਰੇ ਗਹਿਰੀ ਸੋਝੀ,ਦਿਨੇ ਰਾਤ ਮਸ਼ੱਕਤ ਅਤੇ ਸਿਰੇ ਦੀ ਬੇਖੌਫ਼ ਆਪਾਵਾਰੂ ਭਾਵਨਾ ਬਾਰੇ ਠੋਸ ਮਿਸਾਲਾਂ ਪੇਸ਼ ਕੀਤੀਆਂ।ਉਨ੍ਹਾਂ ਸੱਦਾ ਦਿੱਤਾ ਕਿ ਅੱਜ ਦੇ ਭਾਰਤੀ ਹੁਕਮਰਾਨਾਂ ਵੱਲੋਂ ਉਸੇ ਤਰ੍ਹਾਂ ਦੇ ਸਰਬਵਿਆਪੀ ਸਾਮਰਾਜੀ ਹੱਲਿਆਂ ਤੋਂ ਮੁਕਤੀ ਪਾਉਣ ਲਈ ਪੀੜਤ ਸਭਨਾਂ ਕਿਰਤੀ ਲੋਕਾਂ ਦੀ ਗ਼ਦਰ ਲਹਿਰ ਦੀ ਵਿਚਾਰਧਾਰਾ ਵਾਲ਼ੀ ਵਿਸ਼ਾਲ ਸੰਘਰਸ਼-ਲਹਿਰ ਉਸਾਰਨ ਲਈ ਦਿਨ ਰਾਤ ਇੱਕ ਕੀਤਾ ਜਾਵੇ। 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਐੱਮ ਐੱਸ ਪੀ ਸਮੇਤ ਭਖਦੇ ਕਿਸਾਨੀ ਮਸਲਿਆਂ ਦਾ ਮੰਗ ਪੱਤਰ ਗਵਰਨਰ ਪੰਜਾਬ ਨੂੰ ਸੌਂਪਣ ਲਈ ਵਿਸ਼ਾਲ ਤੋਂ ਵਿਸ਼ਾਲ ਇਕੱਠ ਕੀਤਾ ਜਾਵੇ। ਪੂਰੇ ਭਾਰਤ ਵਿੱਚ ਪੰਜਾਬ ਵਰਗੀ ਕਿਸਾਨ ਲਹਿਰ ਉਸਾਰਨ ਲਈ ਗਦਰੀ ਬਾਬਿਆਂ ਵਰਗੀ ਖਰੀ ਲੋਕ ਪੱਖੀ ਵਿਚਾਰਧਾਰਾ ਅਤੇ ਆਪਾਵਾਰੂ ਸਿਦਕ ਸਿਰੜ ਪੈਦਾ ਕੀਤਾ ਜਾਵੇ। ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਦੋਂ ਅੰਗਰੇਜ਼ ਸਾਮਰਾਜੀਆਂ ਵੱਲੋਂ ਗੁਲਾਮ ਬਣਾਏ ਕਰੋੜਾਂ ਭਾਰਤੀਆਂ ਦੀ ਕਿਰਤ ਦੀ ਅੰਨ੍ਹੀ ਲੁੱਟ ਕਾਰਨ ਵਾਰ ਵਾਰ ਪੈਂਦੇ ਅੰਨ ਦੇ ਕਾਲ ਅਤੇ ਰੋਗ-ਮਹਾਂਮਾਰੀਆਂ ਕਾਰਨ ਪ੍ਰਤੀ ਸਾਲ ਲੱਖਾਂ ਭਾਰਤੀ ਮੌਤ ਦੇ ਮੂੰਹ ਜਾ ਪੈਂਦੇ ਸਨ। ਭਾਰੀ ਸੂਦਖੋਰ ਕਰਜ਼ਿਆਂ ਬਦਲੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਹੱਥ ਧੋਣੇ ਪੈ ਰਹੇ ਸਨ। ਇਸ ਗੁਲਾਮੀ ਦਾ ਫਸਤਾ ਵੱਢਣ ਲਈ ਨਿੱਤਰਦੇ ਲੋਕਾਂ ਦੇ ਕਤਲੇਆਮ ਰਚਾਏ ਜਾਂਦੇ ਸਨ। ਭੁੱਖਾਂ ਦੁੱਖਾਂ ਦੇ ਸਤਾਏ ਲੋਕ ਅਮਰੀਕਾ ਕੈਨੇਡਾ ਆਦਿ ਬਦੇਸ਼ਾਂ ਵੱਲ ਪਰਵਾਸ ਲਈ ਮਜਬੂਰ ਹੋ ਰਹੇ ਸਨ। ਉੱਥੇ ਜਾ ਕੇ ਵੀ ਅਨੇਕਾਂ ਕਿਸਮ ਦੀਆਂ ਜਲਾਲਤਾਂ ਝੱਲਣੀਆਂ ਪਈਆਂ ਤਾਂ ਇਨ੍ਹਾਂ ਸ਼ਹੀਦਾਂ ਵਰਗੇ ਹਜ਼ਾਰਾਂ ਸੂਝਵਾਨ ਭਾਰਤੀ ਗਦਰ ਪਾਰਟੀ ਜਥੇਬੰਦ ਕਰਕੇ ਸਾਮਰਾਜੀ ਗੁਲਾਮੀ ਵਿਰੁੱਧ ਆਪਾਵਾਰੂ ਗ਼ਦਰ ਲਹਿਰ ਉਸਾਰਨ ਲਈ ਹਜ਼ਾਰਾਂ ਦੀ ਤਾਦਾਦ ਵਿੱਚ ਵਾਪਸ ਆਏ।ਇਹ ਲਹਿਰ ਧਰਮ ਨਿਰਪੱਖ ਅਤੇ ਜਾਤਪਾਤ ਇਲਾਕਾਪ੍ਰਸਤੀ ਛੂਤ ਛਾਤ ਤੋਂ ਪੂਰੀ ਤਰ੍ਹਾਂ ਨਿਰਲੇਪ ਸੀ। ਦਰਜਨਾਂ ਫਾਂਸੀਆਂ, ਸੈਂਕੜੇ ਉਮਰ ਕੈਦਾਂ ਕਾਲ਼ੇ ਪਾਣੀਆਂ ਦੇ ਦੇਸ਼ ਨਿਕਾਲੇ ਝੱਲ ਕੇ ਵੀ ਭੋਰਾ ਭਰ ਨਹੀਂ ਲਿਫੇ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਅੱਜ ਜਦੋਂ ਇੱਕ ਅੰਗਰੇਜ਼ ਸਾਮਰਾਜ ਦੀ ਬਜਾਏ ਦੁਨੀਆਂ ਦੀਆਂ ਅਨੇਕਾਂ ਵੱਡੀਆਂ ਸਾਮਰਾਜੀ ਤਾਕਤਾਂ ਵੱਲੋਂ ਨਿੱਜੀਕਰਨ, ਵਪਾਰੀਕਰਨ ਅਤੇ ਉਦਾਰੀਕਰਨ ਦੀਆਂ ਨੀਤੀਆਂ ਰਾਹੀਂ ਖੇਤੀ-ਜ਼ਮੀਨਾਂ ਸਮੇਤ ਭਾਰਤ ਦੇ ਸਾਰੇ ਪੈਦਾਵਾਰੀ ਸਾਧਨਾਂ ਅਤੇ ਕੁਦਰਤੀ ਸੋਮਿਆਂ ‘ਤੇ ਆਰਥਿਕ ਕਬਜ਼ੇ ਕਰਕੇ ਰਾਜਨੀਤਕ ਆਰਥਿਕ ਗੁਲਾਮੀ ਦੀਆਂ ਜੰਜ਼ੀਰਾਂ ਆਏ ਦਿਨ ਹੋਰ ਕੱਸੀਆਂ ਜਾ ਰਹੀਆਂ ਹਨ ਤਾਂ ਗ਼ਦਰੀ ਬਾਬਿਆਂ ਦੀ ਲੋਕ-ਪੱਖੀ, ਦੇਸ਼ਭਗਤ ਤੇ ਆਪਾਵਾਰੂ ਵਿਚਾਰਧਾਰਾ ਸਮੇਤ ਉਨ੍ਹਾਂ ਦੇ ਸਿਦਕ ਸਿਰੜ ਨੂੰ ਪਰਨਾਉਣਾ ਕਿਸਾਨ ਲਹਿਰ ਦੀ ਦ੍ਰਿੜ੍ਹ ਪੇਸ਼ਕਦਮੀ ਲਈ ਅਣਸਰਦੀ ਲੋੜ ਹੈ।ਕਿਸਾਨ ਆਗੂ ਨੇ ਕਿਹਾ ਕਿ ਬੇਸ਼ੱਕ ਜਾਨਹੂਲਵੇਂ ਦਿੱਲੀ ਘੋਲ਼ ਦੇ ਦਬਾਅ ਹੇਠ ਸਾਮਰਾਜੀ-ਸੇਵਕ ਕੇਂਦਰੀ ਭਾਜਪਾ ਸਰਕਾਰ ਕੋਲੋਂ ਕਾਲ਼ੇ ਖੇਤੀ ਕਾਨੂੰਨ ਤਾਂ ਰੱਦ ਕਰਵਾ ਲਏ ਗਏ ਸਨ। ਪ੍ਰੰਤੂ ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਤੋਂ ਟਾਲ਼ਾ ਵੱਟਣ, ਜਾਨਲੇਵਾ ਖੇਤੀ ਕਰਜ਼ਿਆਂ ਅਤੇ ਨਿੱਜੀਕਰਨ/ਵਪਾਰੀਕਰਨ ਦੇ ਸਰਬਵਿਆਪੀ ਹੱਲੇ ਨਾਲ਼ ਅੰਤਾਂ ਦੀ ਬੇਰੁਜ਼ਗਾਰੀ, ਮਹਿੰਗਾਈ ਤੋਂ ਇਲਾਵਾ ਨਸ਼ਿਆਂ ਦੀ ਮਹਾਂਮਾਰੀ ਵਰਗੇ ਸੱਤਾਧਾਰੀ ਹੱਲਿਆਂ ਨੇ ਛੋਟੇ ਤੇ ਬੇਜ਼ਮੀਨੇ ਆਮ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਮੇਤ ਸਨਅਤੀ ਕਾਮਿਆਂ, ਠੇਕਾ ਕਾਮਿਆਂ, ਛੋਟੇ ਕਾਰੋਬਾਰੀਆਂ ਸਭਨਾਂ ਕਿਰਤੀ ਤਬਕਿਆਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਨੂੰ ਕੁਦਰਤੀ ਦਾਤ ਦੀ ਬਜਾਏ ਵਪਾਰਕ ਵਸਤੂ ਦੱਸਣ ਵਾਲੀ ਸੰਸਾਰ ਬੈਂਕ ਦੀ ਨੀਤੀ ਮੁਤਾਬਕ ਇਨ੍ਹਾਂ ਦਾ ਕੰਟਰੋਲ ਕਾਰਪੋਰੇਟਾਂ ਹੱਥ ਦੇ ਕੇ ਤਿਹਾਏ ਮਾਰਨ ਵਾਲੇ ਫੈਸਲੇ ਕੇਂਦਰੀ ਤੇ ਸੂਬਾਈ ਸੱਤਾਧਾਰੀਆਂ ਦੇ ਸਿਰ ਚੜ੍ਹ ਬੋਲ ਰਹੇ ਹਨ।ਭਰਾਤਰੀ ਜਥੇਬੰਦੀਆਂ ਵੱਲੋਂ ਜੱਥਿਆਂ ਸਮੇਤ ਸ਼ਾਮਲ ਹੋਏ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਆਗੂ ਹੁਸ਼ਿਆਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੂਬਾ ਆਗੂ ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਿੰਦਰ ਕੌਰ ਬਿੰਦੂ ਸਮੇਤ ਜ਼ਿਲ੍ਹਿਆਂ ਬਲਾਕਾਂ ਦੇ ਅਹੁਦੇਦਾਰ ਅਤੇ ਔਰਤਾਂ ਦੀਆਂ ਆਗੂ ਹਾਜ਼ਰ ਸਨ। ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਟੀਮ ਵੱਲੋਂ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾ ‘ਚ ਗ਼ਦਰ ਲਹਿਰ ਅਤੇ ਉਸਦੇ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਬਾਰੇ ਕੋਰਿਓਗਰਾਫੀ ” ਦੇਸ਼ ਨੂੰ ਚੱਲੋ” ਪੇਸ਼ ਕੀਤੀ ਗਈ। ਸਟੇਜ ਸਕੱਤਰ ਦੀ ਭੂਮਿਕਾ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਵੱਲੋਂ ਬਾਖੂਬੀ ਨਿਭਾਈ ਗਈ। ਇਸਤੋਂ ਇਲਾਵਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਵੀ ਹਾਜ਼ਰੀ ਲਵਾਈ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

by Ankit
July 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 08-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
July 7, 2026
0

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਇੰਚਾਰਜ...

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

by Ankit
July 7, 2026
0

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ ਖੇਡਾਂ ਦੀ ਅਮੀਰ ਵਿਰਾਸਤ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

by Ankit
July 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 08-07-2026 |...

Most Popular

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
4 days ago
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 