ਸਿੱਧੂ ਮੂਸੇਵਾਲਾ ਦੇ ਮਾਪੇ ਪਹੁੰਚੇ ਯੂਕੇ, ਇੰਗਲੈਂਡ ਵਿੱਚ ਸਿੱਧੂ ਦੇ ਸ਼ਰਧਾਂਜਲੀ ਸਮਾਗਮ ਵਿੱਚ ਹੋਣਗੇ ਸ਼ਾਮਿਲ
ਚੰਡੀਗੜ੍ਹ 18 ਨਵੰਬਰ(ਵਿਸ਼ਵ ਵਾਰਤਾ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਯੂਕੇ ਪਹੁੰਚ ਗਏ ਹਨ। ਦੱਸ ਦਈਏ ਕਿ ਇੱਥੇ ਸਿੱਧੂ ਦੇ ਚਾਹੁਣ ਵਾਲਿਆਂ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਪਰਿਵਾਰ ਲਈ ਇਨਸਾਫ ਦੀ ਮੰਗ ਨੂੰ ਲੈ ਕੇ ਇੰਗਲੈਂਡ ਵਿੱਚ ਸੰਸਦ ਦੇ ਸਾਹਮਣੇ ਇੱਕ ਸਾਈਕਲ ਮਾਰਚ ਕਰਨਗੇ। ਮਾਰਚ ਵਿੱਚ ਸ਼ਾਮਲ ਹੋਣ ਤੋਂ ਬਾਅਦ 24 ਤਰੀਕ ਨੂੰ ਉਹਨਾਂ ਦੇ ਮਾਪੇ ਵਾਪਸ ਭਾਰਤ ਪਹੁੰਚਣਗੇ।























