ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ
ਚੰਡੀਗੜ੍ਹ 18 ਨਵੰਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਹੋਕਮੇਟੀ ਕਮਰਾ,ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1,ਚੰਡੀਗੜ੍ਹ ਵਿਖੇ ਜਾਰੀ ਹੈ। ਮੀਟਿੰਗ ਦਾ ਅਗਾਉਂ ਅਜੰਡਾ ਕੀ ਹੋਵੇਗਾ, ਇਸਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ, ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿੱਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਕੈਬਨਿਟ ਵੱਲੋਂ ਮੰਨਜ਼ੂਰੀ ਮਿਲ ਸਕਦੀ ਹੈ।























