ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਟੀ-20 ਮੁਕਾਬਲਾ
20 ਓਵਰਾਂ ਤੋਂ ਪਹਿਲਾਂ ਹੀ ਨਿਊਜ਼ੀਲੈਂਡ ਦੀ ਸਾਰੀ ਟੀਮ ਹੋਈ ਆਊਟ, ਭਾਰਤ ਦੇ ਸਾਹਮਣੇ ਰੱਖਿਆ ਇੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ 22 ਨਵੰਬਰ(ਵਿਸ਼ਵ ਵਾਰਤਾ)- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਨੇਪੀਅਰ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਦੇ ਕਪਤਾਨ ਟਿਮ ਸਾਊਥੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਕੀਵੀ ਟੀਮ ਨੇ 19.4 ਓਵਰਾਂ ਵਿੱਚ ਸਾਰੀਆਂ ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ। ਡੇਵੋਨ ਕੋਨਵੇ ਨੇ ਸਭ ਤੋਂ ਵੱਧ 59 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਗਲੇਨ ਫਿਲਿਪਸ ਨੇ 54 ਦੌੜਾਂ ਬਣਾਈਆਂ। ਭਾਰਤ ਨੂੰ ਜਿੱਤ ਲਈ 161 ਦੌੜਾਂ ਦੀ ਜਰੂਰਤ ਹੈ।ਟੀਮ ਇੰਡੀਆ ਵੱਲੋਂ ਅਰਸ਼ਦੀਪ ਸਿੰਘ ਅਤੇ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ 4-4 ਵਿਕਟਾਂ ਲਈਆਂ। ਨਿਊਜ਼ੀਲੈਂਡ ਦੀਆਂ ਆਖਰੀ 7 ਵਿਕਟਾਂ 14 ਦੌੜਾਂ ‘ਤੇ ਡਿੱਗ ਗਈਆਂ।























