• Latest
  • Trending
ਕੈਨੇਡਾ ਦੇ ਸਰੀ ਇਲਾਕੇ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਚਾਕੂ ਮਾਰਕੇ ਕੀਤੀ ਹੱਤਿਆ

ਕੈਨੇਡਾ ਦੇ ਸਰੀ ਇਲਾਕੇ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਚਾਕੂ ਮਾਰਕੇ ਕੀਤੀ ਹੱਤਿਆ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 minutes ago
ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

19 minutes ago
Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

34 minutes ago
IND vs NZ 2nd T20:  ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

1 hour ago
1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

2 hours ago
UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

5 hours ago
IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

5 hours ago
ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

6 hours ago
ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

6 hours ago
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

6 hours ago
Hindi News
English News
Saturday, October 24, 2026
No Result
View All Result
24 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਨੇਡਾ ਦੇ ਸਰੀ ਇਲਾਕੇ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਚਾਕੂ ਮਾਰਕੇ ਕੀਤੀ ਹੱਤਿਆ

November 27, 2022
in ਖਬਰਾਂ, ਫ਼ਰੀਦਕੋਟ
ਕੈਨੇਡਾ ਦੇ ਸਰੀ ਇਲਾਕੇ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਚਾਕੂ ਮਾਰਕੇ ਕੀਤੀ ਹੱਤਿਆ

ਮ੍ਰਿਤਕ ਪੰਜਾਬ ਦੇ ਫਰੀਦਕੋਟ ਇਲਾਕੇ ਨਾਲ ਰੱਖਦਾ ਸੀ ਸਬੰਧ
ਪਰਿਵਾਰ ਵਲੋਂ ਇਨਸਾਫ ਦੀ ਕੀਤੀ ਜਾ ਰਹੀ ਹੈ ਮੰਗ

ਕੈਨੇਡਾ ਦੇ ਸਰੀ ਇਲਾਕੇ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਚਾਕੂ ਮਾਰਕੇ ਕੀਤੀ ਹੱਤਿਆ

ਫਰੀਦਕੋਟ 27 ਨਵੰਬਰ 2022 (ਵਿਸ਼ਵ ਵਾਰਤਾ)- : ਕੈਨੇਡਾ ਦੇ ਸਰੀ ਇਲਾਕੇ ‘ਚ ਪੰਜਾਬ ਦੇ ਫਰੀਦਕੋਟ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਮਹਿਕਪ੍ਰੀਤ ਸਿੰਘ ਸੇਠੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ਨੇ ਕੈਨੇਡਾ ਸਰਕਾਰ ਨੂੰ ਇਨਸਾਫ ਦੀ ਅਪੀਲ ਕੀਤੀ ਹੈ।

ਜਾਣਕਾਰੀ ਅਨੁਸਾਰ ਮਹਿਕਪ੍ਰੀਤ ਸਿੰਘ ਪਿਛਲੇ ਕੁਝ ਸਾਲਾਂ ਤੋਂ ਆਪਣੇ ਮਾਤਾ-ਪਿਤਾ ਅਤੇ ਭੈਣ-ਭਰਾਵਾਂ ਨਾਲ ਕੈਨੇਡਾ ‘ਚ ਰਹਿ ਰਿਹਾ ਹੈ ਅਤੇ ਪੂਰੇ ਪਰਿਵਾਰ ਕੋਲ ਕੈਨੇਡਾ ਦੀ ਪੀ.ਆਰ. ਨਿਊ ਕੈਂਟ ਰੋਡ ‘ਤੇ ਰਹਿੰਦੇ ਉਸ ਦੇ ਪਰਿਵਾਰ ਮੁਤਾਬਕ 23 ਨਵੰਬਰ ਨੂੰ ਘਟਨਾ ਵਾਲੇ ਦਿਨ ਮਹਿਕਪ੍ਰੀਤ ਸਿੰਘ ਦਾ ਸਰੀ ਇਲਾਕੇ ਦੇ ਇਕ ਸਕੂਲ ਦੀ ਪਾਰਕਿੰਗ ‘ਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦਾ ਮੁੱਖ ਦੋਸ਼ੀ ਸਿਰਫ 17 ਸਾਲ ਦਾ ਹੈ, ਜਿਸ ਨੂੰ ਵੀ ਪੁਲਸ ਨੇ ਕਾਬੂ ਕਰ ਲਿਆ ਹੈ। ਮ੍ਰਿਤਕ ਦੀ ਦਾਦੀ ਬਲਜੀਤ ਕੌਰ ਨੇ ਦੱਸਿਆ ਕਿ ਉਸਦਾ ਲੜਕਾ ਹਰਪ੍ਰੀਤ ਸਿੰਘ ਇਨ੍ਹੀਂ ਦਿਨੀਂ ਆਪਣੀ ਪਤਨੀ ਸੀਮਾ ਅਤੇ ਬੱਚਿਆਂ ਨਾਲ ਕੈਨੇਡਾ ‘ਚ ਰਹਿ ਰਿਹਾ ਸੀ ਅਤੇ ਇਸ ਘਟਨਾ ਨੇ ਉਸ ਦੇ ਪਰਿਵਾਰ ‘ਤੇ ਕਹਿਰ ਢਾਹ ਦਿੱਤਾ ਹੈ ਅਤੇ ਉਨ੍ਹਾਂ ਦੇ ਪੌਤੇ ਦੀ ਜਾਨ ਲੈ ਲਈ ਹੈ।

ਉਨ੍ਹਾਂ ਕੈਨੇਡਾ ਸਰਕਾਰ ਨੂੰ ਇਨਸਾਫ਼ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਤੱਕ ਉਨ੍ਹਾਂ ਦੇ ਪੁੱਤਰ ਅਤੇ ਨੂੰਹ ਨੂੰ ਮ੍ਰਿਤਕ ਪੁੱਤਰ ਦੀ ਮ੍ਰਿਤਕ ਦੇਹ ਵੀ ਨਹੀਂ ਦਿਖਾਈ ਗਈ ਅਤੇ ਨਾ ਹੀ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਮਹਿਕ ਨੂੰ ਕਿੱਥੇ ਚਾਕੂ ਮਾਰਿਆ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਮੁਸ਼ਕਿਲਾਂ ਬਾਰੇ ਆਪਣੇ ਮਾਪਿਆਂ ਨਾਲ ਸਲਾਹ-ਮਸ਼ਵਰਾ ਕਰਨ ਤਾਂ ਜੋ ਉਹ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਵਿੱਚ ਪੈਣ ਤੋਂ ਬਚ ਸਕਣ। ਚਾਚਾ ਹਰਮੀਤ ਸਿੰਘ ਨੇ ਦੱਸਿਆ ਕਿ ਕੈਨੇਡੀਅਨ ਸਰਕਾਰ ਨੇ ਮਹਿਕ ਦੀਆਂ ਅੰਤਿਮ ਰਸਮਾਂ ਲਈ 5 ਦਸੰਬਰ ਦਾ ਦਿਨ ਤੈਅ ਕੀਤਾ ਸੀ ਪਰ ਉਸ ਦਿਨ ਉਸ ਦੇ ਛੋਟੇ ਭਤੀਜੇ ਦਾ ਜਨਮ ਦਿਨ ਹੈ। ਹੁਣ ਪਰਿਵਾਰ ਨੇ 4 ਦਸੰਬਰ ਦੀ ਤਰੀਕ ਰੱਖੀ ਹੈ।

ਦੂੱਜੇ ਪਾਸੇ ਮਹਿਕਪ੍ਰੀਤ ਸੇਠੀ ਦੇ ਪਿਤਾ ਨੇ ਇੱਕ ਨਿਊਜ਼ ਚੈਨਲ ਨੂੰ ਦੱਸਿਆ ਹੈ ਕਿ ਉਨ੍ਹਾਂ ਨੂੰ ਆਪਣੇ ਬੱਚਿਆਂ ਸਮੇਤ ਕੈਨੇਡਾ ਜਾਣ ਦਾ ਅਫ਼ਸੋਸ ਹੈ। ਮੰਗਲਵਾਰ ਨੂੰ ਨਿਊਟਨ ਇਲਾਕੇ ਦੇ ਤਮਨਾਵਿਸ ਸੈਕੰਡਰੀ ਸਕੂਲ ਦੇ 17 ਸਾਲਾ ਵਿਦਿਆਰਥੀ ਵੱਲੋਂ ਚਾਕੂ ਨਾਲ ਹਮਲਾ ਕਰਨ ਤੋਂ ਬਾਅਦ ਸੇਠੀ ਦੀ ਹਸਪਤਾਲ ਵਿੱਚ ਮੌਤ ਹੋ ਗਈ। ਮਹਿਕਪ੍ਰੀਤ ਦੇ ਪਿਤਾ ਹਰਸ਼ਪ੍ਰੀਤ ਸੇਠੀ ਨੇ ਓਮਨੀ ਪੰਜਾਬੀ ਨੂੰ ਦੱਸਿਆ, “ਜਦੋਂ ਮੈਂ ਹਸਪਤਾਲ ਗਿਆ ਤਾਂ ਡਾਕਟਰਾਂ ਨੇ ਮੈਨੂੰ ਦੱਸਿਆ ਗਿਆ ਕਿ ਹਥਿਆਰ ਸਿੱਧਾ ਉਸ ਦੇ ਦਿਲ ਵਿਚ ਵੱਜਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।” ਇਹ ਪਰਿਵਾਰ 8 ਸਾਲ ਪਹਿਲਾਂ ਦੁਬਈ ਤੋਂ ਕੈਨੇਡਾ ਆਇਆ ਸੀ।

ਹਰਸ਼ਪ੍ਰੀਤ ਨੇ ਕਿਹਾ, “ਮੈਂ ਇਸ ਉਮੀਦ ਨਾਲ ਕੈਨੇਡਾ ਆਇਆ ਸੀ ਕਿ ਮੇਰੇ ਬੱਚਿਆਂ ਦਾ ਭਵਿੱਖ ਬਿਹਤਰ ਹੋਵੇਗਾ, ਉਹ ਸੁਰੱਖਿਅਤ ਰਹਿਣਗੇ… ਹੁਣ ਮੈਨੂੰ ਪਛਤਾਵਾ ਹੋ ਰਿਹਾ ਹੈ ਕਿ ਮੈਂ ਆਪਣੇ ਬੱਚਿਆਂ ਸਮੇਤ ਇਸ ਦੇਸ਼ ਵਿੱਚ ਕਿਉਂ ਆਇਆ ਹਾਂ।” ਹਰਸ਼ਪ੍ਰੀਤ ਨੇ ਇੱਕ ਸਥਾਨਕ ਟੀਵੀ ਚੈਨਲ ਨੂੰ ਦੱਸਿਆ ਕਿ ਹਮਲਾਵਰ ਉਸਦੇ ਪੁੱਤਰ ਦੀ ਜਾਨ ਲੈਣ ਦੀ ਬਜਾਏ ਉਸਨੂੰ ਥੱਪੜ ਮਾਰ ਸਕਦਾ ਸੀ, ਉਸਦੀ ਬਾਂਹ ਜਾਂ ਲੱਤਾਂ ‘ਤੇ ਵਾਰ ਕਰ ਸਕਦਾ ਸੀ। ਪੁਲਸ ਨੇ ਦੱਸਿਆ ਕਿ ਸੇਠੀ ਅਤੇ ਇੱਕ 17 ਸਾਲ ਦੇ ਲੜਕੇ ਵਿਚਕਾਰ ਲੜਾਈ ਹੋਈ, ਜੋ ਕਿ ਨੌਜਵਾਨ ਦੇ ਚਾਕੂ ਮਾਰਨ ਨਾਲ ਖ਼ਤਮ ਹੋਈ। ਗਵਾਹਾਂ ਵੱਲੋਂ ਸ਼ਨਾਖਤ ਕਰਨ ਤੋਂ ਬਾਅਦ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। “ਉਸ ਦੇ ਮਾਤਾ-ਪਿਤਾ ਨੇ ਉਸ (ਸ਼ੱਕੀ) ਨੂੰ ਕਿਸ ਤਰ੍ਹਾਂ ਦੀ ਪਰਵਰਿਸ਼ ਦਿੱਤੀ ਹੈ?” ਹਰਪ੍ਰੀਤ ਨੇ ਕਿਹਾ ਕਿ 18 ਸਾਲ ਤੱਕ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ ਅਤੇ ਫਿਰ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਘਟਨਾ ਵਿੱਚ ਗੁਆ ਦੇਣਾ ਆਸਾਨ ਨਹੀਂ ਹੈ।

ਤਾਮਨਵਿਸ ਸੈਕੰਡਰੀ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਵੱਲੋਂ ਜਾਰੀ ਬਿਆਨ ਅਨੁਸਾਰ ਮਹਿਕਪ੍ਰੀਤ ਸਕੂਲ ਦਾ ਵਿਦਿਆਰਥੀ ਨਹੀਂ ਸੀ। ਉਹ ਅੱਠਵੀਂ ਜਮਾਤ ਵਿੱਚ ਪੜ੍ਹਦੇ ਆਪਣੇ ਛੋਟੇ ਭਰਾ ਭਵਪ੍ਰੀਤ ਨੂੰ ਲੈਣ ਲਈ ਉੱਥੇ ਗਿਆ ਸੀ। ਮਹਿਕਪ੍ਰੀਤ ਦੀ ਭੈਣ ਨੇ ਓਮਨੀ ਪੰਜਾਬੀ ਨੂੰ ਦੱਸਿਆ ਕਿ ਉਸ ਨੇ ਭਵਪ੍ਰੀਤ ਲਈ ਨਵੇਂ ਕੱਪੜੇ ਖਰੀਦਣ ਦੀ ਯੋਜਨਾ ਬਣਾਈ ਸੀ, ਕਿਉਂਕਿ ਉਸ ਦਾ ਜਨਮ ਦਿਨ ਸੀ, ਜਿਸ ਕਾਰਨ ਉਹ ਦੁਪਹਿਰ ਦੇ ਖਾਣੇ ਦੀ ਛੁੱਟੀ ਵੇਲੇ ਉਸ ਨੂੰ ਲੈਣ ਗਈ ਸੀ।

ਸਰੀ ਆਰ.ਸੀ.ਐੱਮ.ਪੀ. ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੁਪਹਿਰ 12:08 ਵਜੇ ਸਕੂਲ ਦੇ ਬਾਹਰ ਛੁਰੇਬਾਜ਼ੀ ਦੀ ਘਟਨਾ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਛੁਰੇਬਾਜ਼ੀ ਦੀ ਘਟਨਾ ਵਿਚ ਜ਼ਖ਼ਮੀ ਇੱਕ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਪੁਲਸ ਨੇ ਕਿਹਾ ਕਿ ਉਹਨਾਂ ਨੇ ਇੱਕ 17 ਸਾਲਾ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। IHIT ਨੇ ਕਿਹਾ ਕਿ ਉਹ ਮੰਨਦੇ ਹਨ ਕਿ ਸ਼ੱਕੀ ਅਤੇ ਸੇਠੀ ਇੱਕ-ਦੂਜੇ ਨੂੰ ਜਾਣਦੇ ਸਨ। ਪੁਲਸ ਉਨ੍ਹਾਂ ਵਿਦਿਆਰਥੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿਨ੍ਹਾਂ ਨੇ ਚਾਕੂ ਮਾਰਦੇ ਦੇਖਿਆ ਹੈ ਜਾਂ ਜਿਨ੍ਹਾਂ ਕੋਲ ਘਟਨਾ ਦੀ ਸੈਲਫੋਨ ਵੀਡੀਓ ਹੈ। ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ IHIT ਨਾਲ ਸੰਪਰਕ ਕਰਲ ਲਈ ਕਿਹਾ ਗਿਆ ਹੈ।

ਇੱਕ ਬਿਆਨ ਵਿੱਚ ਇੰਟੀਗ੍ਰੇਟਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਸਾਰਜੈਂਟ ਟਿਮੋਥੀ ਪਿਰੋਟੀ ਨੇ ਗਵਾਹਾਂ ਨੂੰ ਅੱਗੇ ਆਉਣ ਅਤੇ ਜਾਣਕਾਰੀ ਸਾਂਝੀ ਕਰਨ ਦੀ ਬੇਨਤੀ ਕੀਤੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 24, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

by Jaspreet Kaur
October 24, 2026
0

ਪੰਜਾਬ 'ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ):...

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

by Jaspreet Kaur
October 24, 2026
0

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ ਮਾਨਸਾ, 24 ਅਕਤੂਬਰ ( ਵਿਸ਼ਵ ਵਾਰਤਾ )- ਮਾਨਸਾ...

IND vs NZ 2nd T20:  ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

by Jaspreet Kaur
October 24, 2026
0

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 24, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

by Ranjit Singh
3 weeks ago
0

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 6 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 