ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਆਈਪੀ ਕਲਚਰ ਰੋਕਣ ਲਈ ਨਵਾਂ ਹੁਕਮ ਜਾਰੀ
ਚੰਡੀਗੜ੍ਹ, 29ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਆਈਪੀ ਕਲਚਰ ਨੂੰ ਰੋਕਣ ਲਈ ਨਵਾਂ ਹੁਕਮ ਜਾਰੀ ਕੀਤਾ ਹੈ। ਜਿਸ ਦੇ ਅਨੁਸਾਰ ਮੁੱਖ ਮੰਤਰੀ ਮਾਨ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ਵਿੱਚ ਰਹਿਣ ਲਈ ਕਿਹਾ ਹੈ। ਇਸ ਹੁਕਮ ਤੋਂ ਬਾਅਦ ਜਿੱਥੇ ਵੀ.ਆਈ.ਪੀ ਕਲਚਰ ‘ਤੇ ਰੋਕ ਲੱਗੇਗੀ, ਉੱਥੇ ਹੀ ਸੂਬਾ ਸਰਕਾਰ ਦੇ ਫੰਡਾਂ ਦਾ ਖਰਚਾ ਵੀ ਘੱਟ ਜਾਵੇਗਾ। ਸੀਐਮ ਮਾਨ ਨੇ ਕਿਹਾ ਹੈ ਕਿ ਮੰਤਰੀਆਂ ਅਤੇ ਅਫਸਰਾਂ ਦੇ ਠਹਿਰਨ ਲਈ ਸਰਕਟ ਹਾਊਸ ਸਮੇਤ ਹੋਰ ਸਰਕਾਰੀ ਗੈਸਟ ਹਾਊਸ ਬਣਾਏ ਗਏ ਹਨ। ਫਿਰ ਵੀ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨਿੱਜੀ ਹੋਟਲਾਂ ਵਿੱਚ ਠਹਿਰਦੇ ਹਨ। ਜਿਸ ਕਾਰਨ ਸਰਕਾਰੀ ਖਜ਼ਾਨੇ ‘ਤੇ ਵਾਧੂ ਬੋਝ ਪੈ ਰਿਹਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਜਦੋਂ ਵੀ ਕੋਈ ਮੰਤਰੀ, ਵਿਧਾਇਕ ਅਤੇ ਅਧਿਕਾਰੀ ਫੀਲਡ ਵਿੱਚ ਜਾਵੇਗਾ ਤਾਂ ਉਨ੍ਹਾਂ ਨੂੰ ਸਰਕਟ ਹਾਊਸ ਜਾਂ ਸਰਕਾਰੀ ਗੈਸਟ ਹਾਊਸ ਵਿੱਚ ਰਹਿਣਾ ਪਵੇਗਾ।























