ਹਰਿਆਣਾ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ 2022 ਦਾ ਕੀਤਾ ਉਦਘਾਟਨ
ਚੰਡੀਗੜ੍ਹ 29 ਨਵੰਬਰ(ਵਿਸ਼ਵ ਵਾਰਤਾ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਤੋਂ ਦੋ ਦਿਨਾਂ ਦੇ ਹਰਿਆਣਾ ਦੌਰੇ ਤੇ ਹਨ। ਇਸ ਦੌਰਾਨ ਉਹ ਕੁਰੂਕਸ਼ੇਤਰ ਪਹੁੰਚ ਗਏ ਹਨ। ਉਹ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਵਿੱਚ ਹਿੱਸਾ ਲੈਣਗੇ। ਕੁਰੂਕਸ਼ੇਤਰ ਪਹੁੰਚਣ ਦੇ ਨਾਲ ਹੀ ਉਹ ਬ੍ਰਹਮਾ ਸਰੋਵਰ ਵੀ ਗਏ ਹਨ। ਉਨ੍ਹਾਂ ਦਾ ਸਵਾਗਤ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੁਰੂਕਸ਼ੇਤਰ ਵਿੱਚ “ਅੰਤਰਰਾਸ਼ਟਰੀ ਗੀਤਾ ਮਹੋਤਸਵ 2022” ਦਾ ਉਦਘਾਟਨ ਕੀਤਾ ਹੈ।
ਬ੍ਰਹਮਾ ਸਰੋਵਰ ਤੋਂ ਬਾਅਦ ਉਹ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਪਹੁੰਚ ਗਏ ਹਨ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਦੇ ਤਿੰਨ ਮਹੱਤਵਪੂਰਨ ਪ੍ਰੋਜੈਕਟ ਜਨਤਾ ਨੂੰ ਸੌਂਪੇ ਜਾਣਗੇ। ਇਸ ਦੌਰਾਨ ਸੂਬੇ ਦੇ ਲੋਕਾਂ ਨੂੰ ਹਰਿਆਣਾ ਰੋਡਵੇਜ਼ ਵਿੱਚ ਨਵੀਂ ਟਿਕਟਿੰਗ ਪ੍ਰਣਾਲੀ (ਈ-ਟਿਕਟਿੰਗ) ਦਾ ਤੋਹਫ਼ਾ ਦਿੱਤਾ ਜਾਵੇਗਾ।























