ਜਲੰਧਰ ਵਿੱਚ ਬਾਊਂਸਰ ਦਾ ਗੋਲੀ ਮਾਰ ਕੇ ਕਤਲ
ਚੰਡੀਗੜ੍ਹ 29 ਨਵੰਬਰ(ਵਿਸ਼ਵ ਵਾਰਤਾ) – ਜਲੰਧਰ ਵਿੱਚ ਇੱਕ ਬਾਊਂਸਰ ਤੇ ਟੈਕਸੀ ਯੂਨੀਅਨ ਦੇ ਪ੍ਰਧਾਨ ਨੇ ਗੋਲੀ ਚਲਾ ਦਿੱਤੀ। ਇਸ ਦੌਰਾਨ ਬਾਊਂਸਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰਵਿੰਦਰ ਕੁਮਾਰ ਉਰਫ ਸੋਨੂੰ ਰੁੜਕਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਸੋਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦੋਸਤ ਦੱਸਿਆ ਜਾ ਰਿਹਾ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।























