ਅੰਮ੍ਰਿਤਸਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਬਾਜਾਰ ਵਿੱਚ ਚੱਲੀਆਂ ਗੋਲੀਆਂ
ਦੇਖੋ ਵੀਡੀਓ
ਅੰਮ੍ਰਿਤਸਰ 1 ਦਸੰਬਰ(ਵਿਸ਼ਵ ਵਾਰਤਾ) – ਅੰਮ੍ਰਿਤਸਰ ਦੇ ਛੇਹਰਟਾ ‘ਚ ਅੱਜ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਾਣਕਾਰੀ ਅਨੁਸਾਰ ਇਹਨਾਂ ਵਿੱਚੋਂ ਇੱਕ ਗੈਂਗਸਟਰ ਰਵੀ ਗੈਂਗ ਦਾ ਸਾਥੀ ਦੱਸਿਆ ਜਾਂਦਾ ਹੈ। ਹੋਰ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ‘ਚ ਕਰੀਬ 6 ਗੈਂਗਸਟਰ ਛੇਹਰਟਾ ਵੱਲ ਜਾ ਰਹੇ ਸਨ। ਪੁਲਿਸ ਦੀ ਗੱਡੀ ਨੂੰ ਦੇਖ ਕੇ ਕਾਰ ‘ਚ ਬੈਠੇ ਇਕ ਗੈਂਗਸਟਰ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਬ ‘ਚ ਪੁਲਿਸ ਨੇ ਵੀ ਉਨ੍ਹਾਂ ‘ਤੇ ਗੋਲ਼ੀਬਾਰੀ ਕੀਤੀ। ਪੁਲਿਸ ਨੇ ਕਰੀਬ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਚਾਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ। ਫਿਲਹਾਲ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਤੇ ਘਰਾਂ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਕ ਘਰ ਤੋਂ 6 ਪਿਸਤੌਲ ਵੀ ਬਰਾਮਦ ਕੀਤੇ ਹਨ। ਗੈਂਗਸਟਰਾਂ ਨੇ ਇਸ ਪਿਸਤੌਲ ਨੂੰ ਲੁਕਾਉਣ ਲਈ ਕਿਸੇ ਦੇ ਘਰ ਸੁੱਟ ਦਿੱਤਾ ਸੀ।