ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਬਰਾੜ ਨੂੰ ਜਾਰੀ ਕੀਤਾ ਨੋਟਿਸ
ਪੜ੍ਹੋ ਕਦੋਂ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ 2 ਦਸੰਬਰ(ਵਿਸ਼ਵ ਵਾਰਤਾ) -ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪਾਰਟੀ ਵਿਰੋਧੀ ਬਿਆਨਾਂ ਬਾਰੇ ਨਿੱਜੀ ਤੌਰ ‘ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਕੱਲ੍ਹ ਜਗਮੀਤ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਤਾਲਮੇਲ ਕਮੇਟੀ ਦਾ ਵਿਸਥਾਰ ਕਰਦਿਆਂ 12 ਮੈਂਬਰਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਇਸਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਸੀ। ਇਸ ਦੌਰਾਨ ਜਗਮੀਤ ਬਰਾੜ ਨੂੰ ਕੋਰ ਕਮੇਟੀ ਵਿੱਚ ਜਗ੍ਹਾ ਨਹੀਂ ਦਿੱਤੀ ਗਈ ਸੀ।

https://punjabi.wishavwarta.in/?p=233560






















