ਭਾਜਪਾ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੇ ਜਾਣ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਤੇ ਹੋਰਨਾਂ ਦਾ ਕੀਤਾ ਧੰਨਵਾਦ
ਚੰਡੀਗੜ੍ਹ, 2ਦਸੰਬਰ(ਵਿਸ਼ਵ ਵਾਰਤਾ)- ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇ.ਪੀ ਨੱਡਾ ਦਾ ਧੰਨਵਾਦ ਕੀਤਾ।
Grateful to PM @narendramodi Ji, HM @AmitShah Ji and @BJP4India President @JPNadda Ji for reposing faith in me and appointing me as a member of the party's National Executive committee.
— Capt.Amarinder Singh (@capt_amarinder) December 2, 2022























