ਜੀਬੀਪੀ ਗਰੁੱਪ ਦੇ ਡਾਇਰੈਕਟਰਾਂ ਵਿਰੁੱਧ ਵੱਡੀ ਕਾਰਵਾਈ ਦੀ ਤਿਆਰੀ
ਅਦਾਲਤ ਵੱਲੋਂ ਪਹਿਲਾਂ ਹੀ ਕਰਾਰਿਆ ਜਾ ਚੁੱਕਾ ਹੈ ਭਗੌੜਾ
ਚੰਡੀਗੜ੍ਹ, 2 ਦਸੰਬਰ(ਵਿਸ਼ਵ ਵਾਰਤਾ)- : ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਗੁਪਤਾ ਭਰਾਵਾਂ ਵਿਰੁੱਧ ਅਦਾਲਤ ਵੱਲੋਂ ਹੁਣ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹੁਣ ਵਿਦੇਸ਼ ਫਰਾਰ ਹੋ ਚੁੱਕੇ 40 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਜਾਇਦਾਦ ਕੁਰਕ ਕਰਨ ਲਈ ਗੁਪਤਾ ਬਿਲਡਰਜ਼ ਐਂਡ ਪ੍ਰਮੋਟਰਜ਼ (ਜੀ.ਬੀ.ਪੀ.) ਦੇ ਡਾਇਰੈਕਟਰਾਂ ਖ਼ਿਲਾਫ਼ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਹ ਕਾਰਵਾਈ ਸੀਪੀਸੀ ਦੀ ਧਾਰਾ 83 ਤਹਿਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਜੀਬੀਪੀ ਡਾਇਰੈਕਟਰਾਂ ਸਤੀਸ਼ ਗੁਪਤਾ, ਪ੍ਰਦੀਪ ਗੁਪਤਾ, ਰਮਨ ਗੁਪਤਾ ਅਤੇ ਅਨੁਪਮ ਗੁਪਤਾ ਖ਼ਿਲਾਫ਼ ਧੋਖਾਧੜੀ ਅਤੇ ਅਪਰਾਧਿਕ ਸਾਜ਼ਸ਼ ਦੇ 19 ਵੱਖ ਵੱਖ ਕੇਸ ਦਰਜ ਕੀਤੇ ਸਨ।
ਇਸ ਤੋਂ ਪਹਿਲਾਂ 21 ਨਵੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਜੀਪੀਪੀ ਦੇ ਸਾਰੇ ਡਾਇਰੈਕਟਰਾਂ ਨੂੰ ਤਰੀਖਾ ਕਰਾਰ ਦਿੱਤਾ ਸੀ। ਹੁਣ ਉਨ੍ਹਾਂ ‘ਤੇ ਜਾਇਦਾਦ ਕੁਰਕ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ 19 ਮਾਮਲਿਆਂ ਵਿਚ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਦਾ ਪਤਾ ਦੇਣ ਲਈ ਜੀਬੀਪੀ ਦੇ ਮੁਲਜ਼ਮ ਡਾਇਰੈਕਟਰਾਂ ਖ਼ਿਲਾਫ਼ 50 ਹਜ਼ਾਰ ਰੁਪਏ ਦਾ ਇਨਾਮ ਵੀ ਐਲਾਨਿਆ ਹੋਇਆ ਹੈ। ਚੰਡੀਗੜ੍ਹ ਦੇ ਸੈਕਟਰ-34 ਥਾਣੇ ਦੀ ਪੁਲਿਸ ਨੇ ਜੀਪੀਪੀ ਗਰੁੱਪ ਦੇ ਮਾਇਰੈਕਟਰਾਂ ਖ਼ਿਲਾਫ਼ ਐਫਆਈਆਰ ਨੰਬਰ 406, 420,467,468,471,120-ਬੀ, ਤਹਿਤ ਕੇਸ ਦਰਜ ਕੀਤਾ ਹੈ।






















