
ਸ਼ਿਮਲਾ, 30 ਅਪ੍ਰੈਲ : ਇਨੋਵਾ ਗੱਡੀ ਵਿਚ ਸਵਾਰ ਹੋ ਕੇ ਬਾਬਾ ਵਡਭਾਗ ਦੇ ਦਰਸ਼ਨਾਂ ਲਈ ਹਿਮਾਚਲ ਪ੍ਰਦੇਸ਼ ਗਏ ਪੰਜਾਬ ਦੇ ਸ਼ਰਧਾਲੂਆਂ ਨਾਲ ਅੱਜ ਵੱਡਾ ਹਾਦਸਾ ਵਾਪਰ ਗਿਆ| ਜਿਸ ਕਾਰਨ 6 ਲੋਕ ਮਾਰੇ ਗਏ ਤੇ 7 ਜਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਸ਼ਰਧਾਲੂਆਂ ਦਾ ਸਬੰਧ ਗੁਰਦਾਸਪੁਰ ਜਿਲ੍ਹੇ ਨਾਲ ਦੱਸਿਆ ਜਾ ਰਿਹਾ ਹੈ, ਜੋ ਕਿ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ| ਇਸ ਦੌਰਾਨ ਇਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਊਨਾ ਜ਼ਿਲ੍ਹੇ ਵਿਚ ਖੱਡ ਵਿਚ ਜਾ ਡਿੱਗੀ|
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ
Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...






















