ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਦਿੱਲੀ ਪਟਿਆਲਾ ਹਾਊਸ ਕੋਰਟ ਵਿੱਚ ਹੋਈ ਪੇਸ਼ੀ
ਐਨਆਈਏ ਨੂੰ ਮੁੜ ਮਿਲਿਆ ਰਿਮਾਂਡ
ਚੰਡੀਗੜ੍ਹ 3 ਦਸੰਬਰ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦੇ ਮੁੱਖ ਸਾਜਿਸ਼ਘਾੜੇ ਅਤੇ ਅੱਤਵਾਦੀ ਗਤਿਵਿਧੀਆਂ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਐਨਆਈਏ ਵੱਲੋਂ ਹਿਰਾਸਤ ਵਿੱਚ ਲਏ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਵੀਡੀਓ ਕਾਨਫਰੰਸਿੰਗ ਜਰੀਏ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਐਨਆਈਏ ਨੇ ਲਾਰੈਂਸ ਦਾ 10 ਦਿਨਾਂ ਦਾ ਹੋਰ ਰਿਮਾਂਡ ਮੰਗਿਆ ਸੀ, ਪਰ ਕੋਰਟ ਨੇ ਲਾਰੈਂਸ ਨੂੰ ਸਿਰਫ 4 ਦਿਨਾਂ ਦੇ ਹੋਰ ਰਿਮਾਂਡ ਤੇ ਐਨਆਈਏ ਦੇ ਹਵਾਲੇ ਕੀਤਾ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਐਨਆਈਏ ਲਾਰੈਂਸ ਨੂੰ ਚਾਰ ਮਹੀਨਿਆਂ ਤੋਂ ਵੀ ਵੱਧ ਸਮੇ੍ਂ ਬਾਅਦ ਪੰਜਾਬ ਤੋਂ ਦਿੱਲੀ ਲੈ ਕੇ ਗਈ ਸੀ।























