ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ
ਚੰਡੀਗੜ੍ਹ, 4ਦਸੰਬਰ(ਵਿਸ਼ਵ ਵਾਰਤਾ)-ਦਿੱਲੀ ਨਗਰ ਨਿਗਮ ਦੇ ਸਾਰੇ 250 ਵਾਰਡਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਅਤੇ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ। ਇਸ ਦੇ ਨਤੀਜੇ 7 ਦਸੰਬਰ ਨੂੰ ਆਉਣਗੇ। ਐਮਸੀਡੀ ਚੋਣਾਂ ਲਈ 1349 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 709 ਮਹਿਲਾ ਉਮੀਦਵਾਰ ਹਨ। ਭਾਜਪਾ ਅਤੇ ‘ਆਪ’ ਨੇ ਸਾਰੀਆਂ 250 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ ਕਾਂਗਰਸ 247 ਸੀਟਾਂ ‘ਤੇ ਚੋਣ ਲੜ ਰਹੀ ਹੈ। JDU 23 ਸੀਟਾਂ ‘ਤੇ ਚੋਣ ਲੜ ਰਹੀ ਹੈ, ਜਦਕਿ AIMIM ਨੇ 15 ਉਮੀਦਵਾਰ ਖੜ੍ਹੇ ਕੀਤੇ ਹਨ। ਬਸਪਾ ਨੇ 174, ਐਨਸੀਪੀ ਨੇ 29, ਇੰਡੀਅਨ ਮੁਸਲਿਮ ਲੀਗ ਨੇ 12, ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੇ 3, ਆਲ ਇੰਡੀਆ ਫਾਰਵਰਡ ਬਲਾਕ ਨੇ 4 ਅਤੇ ਸਪਾ ਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਨੇ ਇੱਕ-ਇੱਕ ਉਮੀਦਵਾਰ ਮੈਦਾਨ ਵਿੱਚ ਉਤਾਰਿਆ। ਇਸ ਤੋਂ ਇਲਾਵਾ 382 ਆਜ਼ਾਦ ਉਮੀਦਵਾਰ ਹਨ।























