ਗੁਜਰਾਤ ਵਿਧਾਨ ਸਭਾ ਦੇ ਦੂਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਅੱਜ
ਚੰਡੀਗੜ੍ਹ, 5 ਦਸੰਬਰ (ਵਿਸ਼ਵ ਵਾਰਤਾ) :ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਉੱਤਰੀ ਅਤੇ ਮੱਧ ਗੁਜਰਾਤ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ‘ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਦੂਜੇ ਪੜਾਅ ਵਿੱਚ ਲਗਭਗ ਢਾਈ ਕਰੋੜ ਵੋਟਰ 833 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸ ਪੜਾਅ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਹਿਮਦਾਬਾਦ ‘ਚ ਆਪਣੀ ਵੋਟ ਪਾਉਣਗੇ।
ਪੀਐਮ ਮੋਦੀ ਨੇ ਟਵੀਟ ਕਰਕੇ ਗੁਜਰਾਤ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ- ਮੈਂ ਸਵੇਰੇ 9 ਵਜੇ ਅਹਿਮਦਾਬਾਦ ਵਿੱਚ ਵੋਟ ਪਾਵਾਂਗਾ।
Urging all those who are voting in Phase 2 of the Gujarat elections, particularly the young voters and women voters to vote in large numbers. I will be casting my vote in Ahmedabad at around 9 AM.
— Narendra Modi (@narendramodi) December 5, 2022























