
• ਵਿਭਾਗ ਦੇ ਉਚ ਅਧਿਕਾਰੀ ਤੇ ਸਮੂਹ ਜੇਲ ਦੇ ਸੁਪਰਡੈਂਟ ਹੋਣਗੇ ਮੀਟਿੰਗ ‘ਚ ਸ਼ਾਮਲ
ਚੰਡੀਗੜ, 30 ਅਪਰੈਲ (ਵਿਸ਼ਵ ਵਾਰਤਾ)-ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਭਲਕੇ 1 ਮਈ ਨੂੰ ਵਿਭਾਗ ਦੇ ਉਚ ਅਧਿਕਾਰੀਆਂ ਅਤੇ ਸਮੂਹ ਜੇਲ ਦੇ ਸੁਪਰਡੈਂਟਾਂ ਨਾਲ ਮੀਟਿੰਗ ਕਰਨਗੇ। ਇਹ ਜਾਣਕਾਰੀ ਸਰਕਾਰੀ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।
ਬੁਲਾਰੇ ਨੇ ਦੱਸਿਆ ਕਿ ਜੇਲ ਮੰਤਰੀ ਸ.ਰੰਧਾਵਾ ਵੱਲੋਂ ਜੇਲ ਸੁਧਾਰਾਂ ਨੂੰ ਲਾਗੂ ਕਰਨ ਅਤੇ ਜੇਲ ਦੀ ਦਸ਼ਾ ਸੁਧਾਰਨ ਲਈ ਵਿਭਾਗ ਦੀ ਉਚ ਪੱਧਰੀ ਮੀਟਿੰਗ ਸੱਦੀ ਗਈ ਹੈ ਤਾਂ ਜੋ ਉਹ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਹੋ ਸਕਣ। ਉਹਨਾਂ ਦੱਸਿਆ ਕਿ ਜੇਲ ਮੰਤਰੀ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਟਿਆਲਾ ਸਥਿਤ ਕੇਂਦਰੀ ਜੇਲ ਦਾ ਅਚਨਚੇਤ ਦੌਰਾ ਕੀਤਾ ਗਿਆ ਸੀ ਅਤੇ ਹੁਣ ਵਿਭਾਗ ਦੀ ਜਾਣ-ਪਛਾਣ ਮੀਟਿੰਗ ਸੱਦ ਕੇ ਪੂਰੇ ਵਿਭਾਗ ਦੀ ਕਾਰਜ ਪ੍ਰਣਾਲੀ ਤੋਂ ਜਾਣੂੰ ਹੋਣਗੇ। ਇਹ ਮੀਟਿੰਗ ਚੰਡੀਗੜ ਸਥਿਤ ਮਾਰਕਫੈਡ ਦਫਤਰ ਵਿਖੇ ਸਵੇਰੇ 11 ਵਜੇ ਸੱਦੀ ਗਈ ਹੈ ਜਿਸ ਵਿੱਚ ਵਿਭਾਗ ਦੇ ਉਚ ਅਧਿਕਾਰੀ, ਏ.ਡੀ.ਜੀ.ਪੀ. ਜੇਲ, ਆਈ.ਜੀ. ਜੇਲ. ਡੀ.ਆਈ.ਜੀ. ਰੇਂਜਜ਼ ਅਤੇ ਸਮੂਹ ਜੇਲ ਦੇ ਸੁਪਰਡੈਂਟ ਹਿੱਸਾ ਲੈਣਗੇ।
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ
Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...






















