ਜਲੰਧਰ ਦੇ ਇਸ ਪਿੰਡ ਵਿੱਚ ਦੋ ਨੌਜਵਾਨਾਂ ਨੇ ਬੇਅਦਬੀ ਦੀ ਘਟਨਾ ਨੂੰ ਦਿੱਤਾ ਅੰਜਾਮ, ਇੱਕ ਕਾਬੂ
ਚੰਡੀਗੜ੍ਹ 5 ਦਸੰਬਰ(ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਖਬਰ ਜਲੰਧਰ ਦੇ ਫਿਲੌਰ ਦੇ ਨਜ਼ਦੀਕੀ ਪਿੰਡ ਮਨਸੂਰਪੁਰ ਤੋਂ ਆ ਰਹੀ ਹੈ। ਜਿੱਥੋਂ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ 2 ਸਖ਼ਸ਼ ਚੋਰੀ ਦੀ ਘਟਨਾ ਨੂੰ ਵੀ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਇਹਨਾਂ ਵਿੱਚ ਇੱਕ ਸਖ਼ਸ਼ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਦੂਜਾ ਫਰਾਰ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ ਅਤੇ ਨਾਲ ਹੀ ਮੁੱਖ ਮੰਤਰੀ ਤੇ ਡੀਜੀਪੀ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਹੈ।
SGPC President Harjinder Singh Dhami strongly condemned incident of Beadi in Gurdwara Sahib at Mansurpur, Jalandhar district. He demanded strict action against culprits behind this highly unacceptable crime, conspiracy exposed.@CMOPb @BhagwantMann @PunjabPoliceInd @CPJalandhar
— Shiromani Gurdwara Parbandhak Committee (@SGPCAmritsar) December 5, 2022
@CMOPb @BhagwantMann @PunjabPoliceInd @CPJalandhar https://t.co/5hudPoDedB
— Shiromani Gurdwara Parbandhak Committee (@SGPCAmritsar) December 5, 2022