ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਰਵਨੀਤ ਸਿੰਘ ਬਿੱਟੂ ਅਤੇ ਰਾਣਾ ਕੇ.ਪੀ ਸਿੰਘ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਪੜ੍ਹੋ, ਕਿਸ ਮੁੱਦੇ ਨੂੰ ਲੈ ਕੇ ਕੀਤੀ ਗਈ ਵਿਚਾਰ-ਚਰਚਾ
ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ)- ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਰਵਨੀਤ ਸਿੰਘ ਬਿੱਟੂ ਅਤੇ ਰਾਣਾ ਕੇ.ਪੀ.ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮਿਲਣੀ ਜਾਣਕਾਰੀ ਰਾਜਾ ਵੜਿੰਗ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਰਾਹੁਲ ਗਾਂਧੀ ਜੀ ਦੀ ਅਗਵਾਈ ਵਿੱਚ ਚੱਲ ਰਹੀ ਭਾਰਤ ਜੋੜੋ ਯਾਤਰਾ, ਜੋ ਕਿ ਅਗਲੇ ਮਹੀਨੇ ਪੰਜਾਬ ਵਿੱਚ ਦਾਖਲ ਹੋਣ ਜਾ ਰਹੀ ਹੈ। ਉਸ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਆਮ ਲੋਕਾਂ ਨੂੰ ਕਿਸੇ ਵੀ ਅਸੁਵਿਧਾ ਤੋਂ ਬਚਾਉਣ ਲਈ ਰਵਨੀਤ ਬਿੱਟੂ ਜੀ ਅਤੇ ਰਾਣਾ ਕੇ. ਪੀ. ਸਿੰਘ ਜੀ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਅਪੀਲ ਕੀਤੀ।”
https://www.instagram.com/p/Clygn9QyEba/?igshid=YmMyMTA2M2Y=























