ਭਾਰਤ ਬਨਾਮ ਬੰਗਲਾਦੇਸ਼ ਦੂਜਾ ਮੈਚ ਅੱਜ
ਭਾਰਤ 1-0 ਨਾਲ ਪਿੱਛੇ, ਪੜ੍ਹੋ ਕੀ ਹੋਵੇਗੀ ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਚੰਡੀਗੜ੍ਹ, 7ਦਸੰਬਰ(ਵਿਸ਼ਵ ਵਾਰਤਾ)-ਭਾਰਤ-ਬੰਗਲਾਦੇਸ਼ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਮੀਰਪੁਰ ‘ਚ ਖੇਡਿਆ ਜਾਵੇਗਾ। ਇਸ ਮੈਦਾਨ ‘ਤੇ ਪਹਿਲਾ ਮੈਚ ਇਕ ਵਿਕਟ ਨਾਲ ਹਾਰਨ ਵਾਲੀ ਟੀਮ ਇੰਡੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਸੀਰੀਜ਼ ‘ਚ ਬਣੇ ਰਹਿਣਾ ਹੈ। ਇਸ ਮੈਚ ‘ਚ ਹਾਰ ਦਾ ਮਤਲਬ ਬੰਗਲਾਦੇਸ਼ ‘ਚ ਲਗਾਤਾਰ ਦੋ ਵਨਡੇ ਸੀਰੀਜ਼ ਹਾਰਨਾ ਵੀ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਆਖਰੀ ਸੀਰੀਜ਼ 2015 ‘ਚ ਬੰਗਲਾਦੇਸ਼ ‘ਚ ਹੋਈ ਸੀ। ਉਸ ਵਿੱਚ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੂੰ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਬੰਗਲਾਦੇਸ਼: ਲਿਟਨ ਦਾਸ (ਕਪਤਾਨ), ਅਨਾਮੁਲ ਹੱਕ, ਸ਼ਾਕਿਬ ਅਲ ਹਸਨ, ਮੁਸ਼ਫਿਕਰ ਰਹੀਮ, ਮਹਿਮੂਦੁੱਲਾ, ਆਫੀਫ ਹੁਸੈਨ, ਯਾਸਿਰ ਅਲੀ, ਮੇਹਦੀ ਹਸਨ ਮਿਰਾਜ, ਹਸਨ ਮਹਿਮੂਦ, ਮੁਸਤਫਿਜ਼ੁਰ ਰਹਿਮਾਨ ਅਤੇ ਇਬਾਦਤ ਹੁਸੈਨ।
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ, ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ/ਸ਼ਾਹਬਾਜ਼ ਅਹਿਮਦ, ਕੁਲਦੀਪ ਸੇਨ, ਸ਼ਾਰਦੁਲ ਠਾਕੁਰ, ਦੀਪਕ ਚਾਹਰ ਅਤੇ ਮੁਹੰਮਦ ਸਿਰਾਜ।























