‘ਆਪ’ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਚੁੱਕਿਆ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ
ਚੰਡੀਗੜ੍ਹ 9ਦਸੰਬਰ(ਵਿਸ਼ਵ ਵਾਰਤਾ)- ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਐਮਪੀ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਉਠਾਇਆ ਹੈ। ਇਸ ਦੌਰਾਨ ਉਹਨਾਂ ਨੇ ਰਾਜ ਸਭਾ ਦੇ ਚੇਅਰਮੈਨ ਰਾਂਹੀ ਸਰਕਾਰ ਨੂੰ ਇਹ ਅਪੀਲ ਕੀਤੀ ਕਿ ਸ਼ਰਧਾਲੂਆਂ ਤੋਂ ਵਸੂਲੀ ਜਾਣ ਵਾਲੀ $20 ਫੀਸ ਬੰਦ ਕੀਤੀ ਜਾਵੇ। ਇਸ ਤੋਂ ਇਲਾਵਾ ਨਾਂ ਪਾਸਪੋਰਟ ਦੇ ਦਰਸ਼ਨਾਂ ਲਈ ਆਉਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਨਾਲ ਹੀ ਔਨਲਾਈਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਉਪਰਾਲੇ ਕੀਤੇ ਜਾਣ।























