ਪੰਜਾਬ ‘ਚ ਲਿਆਂਦੀ ਜਾਵੇਗੀ ਇਲੈਕਟ੍ਰਿਕ ਵ੍ਹੀਕਲ ਪਾਲਿਸੀ – ਮੁੱਖ ਮੰਤਰੀ ਮਾਨ
ਚੰਡੀਗੜ੍ਹ 9 ਦਸੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ਤੇ ਹਨ। ਇਸ ਦੌਰਾਨ ਉਹਨਾਂ ਨੇ ਦਿੱਲੀ ਵਿੱਚ ਆਯੋਜਿਤ ਸੀ.ਆਈ.ਆਈ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ‘ਚ ਜਲਦ ਹੀ ਇਲੈਕਟ੍ਰਿਕ ਵਾਹਨ ਪਾਲਿਸੀ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੀ ਇੰਡਸਟਰੀ ਦੇ ਵਿਕਾਸ ਦੇ ਮਕਸਦ ਨਾਲ ਫੋਕਲ ਪੁਆਇੰਟ ਵਿੱਚ ਸੀਵਰੇਜ ਅਤੇ ਸੜਕ ਦੇ ਨਿਰਮਾਣ ਲਈ ਫੰਡ ਰੱਖੇ ਜਾਣਗੇ
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਹੱਲ ਰੁਜ਼ਗਾਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਾਪਾਨ, ਕੋਰੀਆ ਅਤੇ ਸਿੰਗਾਪੁਰ ਤੋਂ ਬਹੁਤ ਸਾਰੇ ਲੋਕ ਵਪਾਰਕ ਵਿਚਾਰ ਲੈ ਕੇ ਭਾਰਤ ਆਉਣਗੇ। ਉਨ੍ਹਾਂ ਨਾਲ ਪੰਜਾਬ ਵਿੱਚ ਕਾਰੋਬਾਰ/ਉਦਯੋਗ ਦੇ ਵਿਕਾਸ ਸਬੰਧੀ ਵਿਚਾਰ ਸਾਂਝੇ ਕੀਤੇ ਜਾਣਗੇ ਤਾਂ ਜੋ ਪੰਜਾਬ ਦੇ ਨੌਜਵਾਨ ਰੁਜ਼ਗਾਰ ਪ੍ਰਾਪਤ ਕਰਕੇ ਨਸ਼ਿਆਂ ਵੱਲ ਮੁੜਨ ਤੋਂ ਬਚ ਸਕਣ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸਣ ਦਾ ਕਾਰਨ ਬੇਰੁਜ਼ਗਾਰੀ ਹੈ। ਉਨ੍ਹਾਂ ਨੇ ਸੀਆਈਆਈ ਦੇ ਪਲੇਟਫਾਰਮ ਤੋਂ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਰੁਜ਼ਗਾਰ ਪੈਦਾ ਕਰਨ ਲਈ ਕਿਹਾ। ਇਸ ਦੇ ਲਈ ਸੂਬਾ ਸਰਕਾਰ ਨੇ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ 24 ਘੰਟੇ ਕੰਮ ਕਰਨ ਲਈ ਕਿਹਾ।























