
ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸਿਵਲ ਹਸਪਤਾਲ, ਪਟਿਆਲਾ ਵਿਖੇ ਤਾਇਨਾਤ ਇਕ ਡਾਕਟਰ ਅਤੇ ਥਾਣਾ ਪਸਿਆਣਾ,ਪਟਿਆਲਾ ਵਿਖੇ ਤਾਇਨਾਤ ਇਕ ਸਿਪਾਈ ਨੂੰ ਰਿਸ਼ਵਤ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਪਸਿਆਣਾ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਬਲਜਿੰਦਰ ਸਿੰਘ ਨੂੰਸ਼ਿਕਾਇਤਕਰਤਾ ਮਦਨ ਸਿੰਘ ਵਾਸੀ ਪਿੰਡ ਕੱਲਰ ਭੈਣੀ ਦੀ ਸ਼ਿਕਾਇਤ ‘ਤੇ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਿਰੁੱਧ ਦਰਜ ਇਕ ਕੇਸ ਵਿਚ ਮਦਦ ਕਰਨ ਬਦਲੇ ਉਕਤ ਸਿਪਾਹੀ ਵਲੋਂ 50000 ਰੁਪਏ ਦੀ ਮੰਗਕੀਤੀ ਗਈ ਹੈ ਅਤੇ ਸੌਦਾ 30000 ਰੁਪਏ ਵਿਚ ਤੈਅ ਹੋਇਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਦੋਸ਼ੀ ਸਿਪਾਹੀ ਨੇ ਸਿਵਲ ਹਸਪਤਾਲ ਪਟਿਆਲਾ ਵਿਖੇ ਤਾਇਨਾਤ ਫੋਰੈਂਸਿਕਦਵਾਈਆਂ ਦੇ ਮਾਹਰ ਡਾਕਟਰ ਚਰਨ ਕਮਲ ਨੂੰ ਇਸ ਕੇਸ ਵਿਚ ਮਦਦ ਕਰਨ ਬਦਲੇ 15000 ਰੁਪਏ ਦੇਣ ਲਈ ਪਹਿਲਾਂ ਹੀ ਗੱਲਬਾਤ ਪੱਕੀ ਕਰ ਰਖੀ ਸੀ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਲਿਆ।
ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।






















