ਭਾਰਤ ਬਨਾਮ ਬੰਗਲਾਦੇਸ਼ ਤੀਜਾ ਵਨਡੇ
ਬੰਗਲਾਦੇਸ਼ ਨੇ ਟਾੱਸ ਜਿੱਤ ਕੇ ਗੇਂਦਬਾਜੀ ਦਾ ਕੀਤਾ ਫੈਸਲਾ
ਚੰਡੀਗੜ੍ਹ 10 ਅਕਤੂਬਰ(ਵਿਸ਼ਵ ਵਾਰਤਾ)- ਭਾਰਤ-ਬੰਗਲਾਦੇਸ਼ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਚਟਗਾਂਵ ‘ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਪਹਿਲੇ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨ ਵਾਲੀ ਟੀਮ ਇੰਡੀਆ ਨੇ ਦੋ ਬਦਲਾਅ ਕੀਤੇ ਹਨ। ਕਪਤਾਨ ਰੋਹਿਤ ਸ਼ਰਮਾ ਅਤੇ ਦੀਪਕ ਚਾਹਰ ਜ਼ਖਮੀ ਹਨ। ਅਜਿਹੇ ‘ਚ ਈਸ਼ਾਨ ਕਿਸ਼ਨ ਅਤੇ ਕੁਲਦੀਪ ਯਾਦਵ ਨੂੰ ਟੀਮ ਚ ਸ਼ਾਮਲ ਕੀਤਾ ਗਿਆ ਹੈ। ਬੰਗਲਾਦੇਸ਼ ਨੇ ਵੀ ਦੋ ਬਦਲਾਅ ਕੀਤੇ। ਉਨ੍ਹਾਂ ਨੇ ਨਜ਼ਮੁਲ ਹਸਨ ਸ਼ਾਂਤੋ ਦੀ ਜਗ੍ਹਾ ਯਾਸਿਰ ਅਲੀ ਅਤੇ ਨਸੁਮ ਦੀ ਜਗ੍ਹਾ ਤਸਕੀਨ ਨੂੰ ਚੁਣਿਆ ਹੈ।
ਦੇਖੋ ਦੋਵਾਂ ਟੀਮਾਂ ਦੀ ਪਲੇਇੰਗ-11
ਬੰਗਲਾਦੇਸ਼: ਲਿਟਨ ਦਾਸ (ਕਪਤਾਨ), ਅਨਮੁਲ ਹੱਕ, ਯਾਸਿਰ ਅਲੀ, ਸ਼ਾਕਿਬ ਅਲ ਹਸਨ, ਮੁਸ਼ਫਿਕਰ ਰਹੀਮ, ਮਹਿਮੂਦੁੱਲਾ, ਆਫੀਫ ਹੁਸੈਨ, ਮੇਹਦੀ ਹਸਨ ਮਿਰਾਜ, ਤਸਕੀਨ ਅਹਿਮਦ, ਨਸੁਮ ਅਹਿਮਦ, ਮੁਸਤਫਿਜ਼ੁਰ ਰਹਿਮਾਨ ਅਤੇ ਇਬਾਦਤ ਹੁਸੈਨ।
ਭਾਰਤ: ਕੇਐਲ ਰਾਹੁਲ (ਕਪਤਾਨ), ਈਸ਼ਾਨ ਕਿਸ਼ਨ, ਸ਼ਿਖਰ ਧਵਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਕੁਲਦੀਪ ਯਾਦਵ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ ਅਤੇ ਉਮਰਾਨ ਮਲਿਕ।























