ਭੂਪੇਂਦਰ ਪਟੇਲ ਕੱਲ੍ਹ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
ਚੰਡੀਗੜ੍ਹ, 11ਦਸੰਬਰ(ਵਿਸ਼ਵ ਵਾਰਤਾ)- ਭੂਪੇਂਦਰ ਪਟੇਲ ਕੱਲ੍ਹ(12 ਦਸੰਬਰ) ਨੂੰ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਗੌੌਰਤਲਬ ਹੈ ਕਿ ਉਨ੍ਹਾਂ ਨੂੰ ਸ਼ਨੀਵਾਰ ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਭਾਜਪਾ ਸੂਬੇ ‘ਚ ਲਗਾਤਾਰ ਸੱਤਵੀਂ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਸੋਮਵਾਰ ਨੂੰ ਦੁਪਹਿਰ 2 ਵਜੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਕੇਂਦਰੀ ਮੰਤਰੀ ਅਤੇ ਸੀਨੀਅਰ ਨੇਤਾ ਸ਼ਾਮਲ ਹੋਣਗੇ। ਪਟੇਲ ਦੇ ਨਾਲ ਕਰੀਬ 20 ਕੈਬਨਿਟ ਮੰਤਰੀ ਸਹੁੰ ਚੁੱਕ ਸਕਦੇ ਹਨ।























