• Latest
  • Trending
29ਵੀਆਂ ਕਮਲਜੀਤ ਖੇਡਾਂ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਰਸਮੀ ਉਦਘਾਟਨ

29ਵੀਆਂ ਕਮਲਜੀਤ ਖੇਡਾਂ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਰਸਮੀ ਉਦਘਾਟਨ

4 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

7 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

7 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

8 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

11 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

11 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

11 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

11 hours ago
Hindi News
English News
Saturday, November 14, 2026
No Result
View All Result
18 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

29ਵੀਆਂ ਕਮਲਜੀਤ ਖੇਡਾਂ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਰਸਮੀ ਉਦਘਾਟਨ

December 11, 2022
in ਸਿਆਸੀ, ਖਬਰਾਂ, ਪੰਜਾਬ
29ਵੀਆਂ ਕਮਲਜੀਤ ਖੇਡਾਂ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਰਸਮੀ ਉਦਘਾਟਨ

*ਹਾਕੀ ਓਲੰਪੀਅਨ ਸੁਰਜੀਤ ਸਿੰਘ ਦੇ ਜੱਦੀ ਘਰ ਤੋਂ ਜਲਾਈ ਗਈ ਖੇਡਾਂ ਦੀ ਮਸ਼ਾਲ

*ਖੇਡ ਸੱਭਿਆਚਾਰ ਪੈਦਾ ਕਰਨ ਵਿੱਚ ਸੁਰਜੀਤ ਸਪੋਰਟਸ ਐਸ਼ੋਸ਼ੀਏਸ਼ਨ ਦਾ ਵੱਡਾ ਯੋਗਦਾਨ: ਕਟਾਰੂਚੱਕ*

*ਓਲੰਪਿਕ ਚਾਰਟਰ ਦੀਆਂ ਖੇਡਾਂ ਦੇ ਜੇਤੂਆਂ ਨੂੰ 18 ਲੱਖ ਰੁਪਏ ਦੇ ਨਗਦ ਇਨਾਮ ਤੇ ਪੁਸਤਕਾਂ ਦਿੱਤੀਆਂ ਜਾਣਗੀਆਂ: ਸ਼ੈਰੀ ਕਲਸੀ*

29ਵੀਆਂ ਕਮਲਜੀਤ ਖੇਡਾਂ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਰਸਮੀ ਉਦਘਾਟਨ

ਬਟਾਲਾ, 11 ਦਸੰਬਰ (ਵਿਸ਼ਵ ਵਾਰਤਾ)-ਸੁਰਜੀਤ ਸਪਰੋਟਸ ਐਸੋਸੀਏਸ਼ਨ (ਰਜਿ) ਬਟਾਲਾ ਵੱਲੋਂ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਕਰਵਾਈਆਂ ਜਾ ਰਹੀਆਂ ਚਾਰ ਰੋਜ਼ਾ 29ਵੀਂ ਕਮਲਜੀਤ ਖੇਡਾਂ-2022 ਅੱਜ ਸ਼ਾਨਦਾਰ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋ ਗਈਆਂ।

ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਉਨ੍ਹਾਂ ਖਿਡਾਰੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਬਟਾਲਾ ਤੋਂ ਵਿਧਾਇਕ ਅਤੇ ਖੇਡਾਂ ਦੇ ਮੁੱਖ ਪ੍ਰਬੰਧਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤੀ।

ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਪੰਜਾਬ ਦੀ ਅਗਵਾਈ ਹੇਠ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਸੂਬੇ ਅੰਦਰ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।ਰਾਸ਼ਟਰਮੰਡਲ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ।

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰ ਰਹੀ ਹੈ। ਖੇਡਾਂ ਤੰਦਰੁਸਤੀ, ਅਨੁਸ਼ਾਸਨ, ਇੱਕਜੁੱਟਤਾ ਤੇ ਆਪਸੀ ਸਹਿਯੋਗ ਤੇ ਭਾਈਚਾਰਾ ਦਾ ਪ੍ਰਤੀਕ ਹਨ। ਉਨ੍ਹਾਂ ਕਮਲਜੀਤ ਖੇਡਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਰਾਹੀ ਖਿਡਾਰੀਆਂ ਨੂੰ ਆਪਣੀ ਕਲਾ ਦਿਖਾਉਣ ਦਾ ਮੌਕਾ ਮਿਲਦਾ ਹੈ ਅਤੇ ਨਾਮਵਰ ਖਿਡਾਰੀਆਂ ਦਾ ਮਾਣ ਸਨਮਾਨ ਕੀਤਾ ਜਾਂਦਾ ਹੈ।ਖੇਡ ਸੱਭਿਆਚਾਰ ਪੈਦਾ ਕਰਨ ਵਿੱਚ ਐਸੋਸੀਏਸ਼ਨ ਦਾ ਵੱਡਾ ਯੋਗਦਾਨ ਹੈ ਜਿਹੜੇ ਮਹਾਨ ਹਾਕੀ ਖਿਡਾਰੀ ਸੁਰਜੀਤ ਸਿੰਘ ਤੇ ਅਥਲੀਟ ਕਮਲਜੀਤ ਸਿੰਘ ਦੀ ਯਾਦ ਨੂੰ ਸਦੀਵੀਂ ਕਾਇਮ ਰੱਖ ਰਹੇ ਹਨ। ਇਸ ਮੌਕੇ ਉਨ੍ਹਾਂ ਸੁਰਜੀਤ ਸਪੋਰਟਸ ਐਸ਼ੋਸ਼ੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਵਿਧਾਇਕ ਅਤੇ ਖੇਡਾਂ ਦੇ ਮੁੱਖ ਪ੍ਰਬੰਧਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਝੇ ਦੀਆਂ ਪ੍ਰਸਿੱਧ ਇਹ ਖੇਡਾਂ ਓਲੰਪਿਕ ਚਾਰਟਰ ਦੀਆਂ ਖੇਡਾਂ ਹਨ ਜਿਸ ਵਿੱਚ ਮੁੱਖ ਤੌਰ ਉਤੇ ਅਥਲੈਟਿਕਸ ਦੇ ਟਰੈਕ ਤੇ ਫੀਲਡ ਈਵੈਂਟ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਫ਼ੁਟਬਾਲ, ਹਾਕੀ, ਵਾਲੀਬਾਲ, ਕਬੱਡੀ ਤੇ ਨੈਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਜੇਤੂਆਂ ਨੂੰ 18 ਲੱਖ ਰੁਪਏ ਦੇ ਨਗਦ ਇਨਾਮਾਂ ਤੋਂ ਇਲਾਵਾ ਪੁਸਤਕਾਂ ਵੀ ਇਨਾਮ ਵਿੱਚ ਦਿੱਤੀਆਂ ਜਾਣਗੀਆਂ। 14 ਦਸੰਬਰ ਨੂੰ ਸਮਾਪਤੀ ਸਮਾਰੋਹ ਵਾਲੇ ਦਿਨ ਖੇਡ ਜਗਤ ਦੀਆਂ ਛੇ ਉਘੀਆਂ ਸਖਸ਼ੀਅਤਾਂ ਨੂੰ ਵੱਖ-ਵੱਖ ਐਵਾਰਡ ਦਿੰਦਿਆਂ 25-25 ਹਜ਼ਾਰ ਰੁਪਏ ਦੀ ਨਗਦ ਇਨਾਮ ਰਾਸ਼ੀ, ਸਨਮਾਨ ਪੱਤਰ, ਜੋਸ਼ੀਲਾ ਤੇ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਕਮਲਜੀਤ ਖੇਡਾਂ ਦੀ ਮਸ਼ਾਲ ਨੇੜਲੇ ਪਿੰਡ ਸੁਰਜੀਤ ਸਿੰਘ ਵਾਲਾ ਵਿਖੇ ਓਲੰਪੀਨ ਸੁਰਜੀਤ ਸਿੰਘ ਦੇ ਜੱਦੀ ਘਰ ਤੋਂ ਜਲਾਈ ਗਈ। ਹਾਕੀ ਓਲੰਪੀਅਨ ਗੁਰਵਿੰਦਰ ਸਿੰਘ ਚੰਦੀ ਤੇ ਰਾਸ਼ਟਰਮੰਡਲ ਖੇਡਾਂ ਦੀ ਮੈਡਲ ਜੇਤੂ ਡਿਸਕਸ ਥਰੋਅਰ ਅਥਲੀਟ ਨਵਜੀਤ ਕੌਰ ਢਿੱਲੋਂ ਨੇ ਮਸ਼ਾਲ ਯਾਤਰਾ ਦੀ ਸ਼ੁਰੂਆਤ ਕੀਤੀ ਜਿਨ੍ਹਾਂ ਦਾ ਸਾਥ ਵਿਸ਼ਵ ਪੁਲਿਸ ਖੇਡਾਂ ਦੇ ਅਥਲੀਟ ਜਸਪਿੰਦਰ ਸਿੰਘ ਤੇ ਸਰਬਜੀਤ ਕੌਰ ਨੇ ਦਿੱਤਾ।ਮਸ਼ਾਲ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਤੱਕ ਪ੍ਰਭਾਵਸ਼ਾਲੀ ਕਾਫ਼ਲੇ ਨਾਲ ਪੁੱਜੀ ਜਿੱਥੇ ਜਾ ਕੇ ਜਲਾਈ ਗਈ।

ਉਦਘਾਟਨੀ ਸਮਾਰੋਹ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਮਾਰਚ ਪਾਸਟ ਵਿੱਚ ਹਿੱਸਾ ਲਿਆ ਅਤੇ ਸੱਚੀ ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨੇ ਗੱਤਕੇ ਦੇ ਜੌਹਰ ਦਿਖਾਏ ਜਦੋਂਕਿ ਭੰਗੜਾ ਤੇ ਗਿੱਧੇ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨੋਰੰਜਨ ਕੀਤਾ।

ਅੱਜ ਉਦਘਾਟਨੀ ਮੁਕਾਬਲਿਆਂ ਵਿੱਚ ਅੰਡਰ 18 ਲੜਕੀਆਂ ਦੀ 400 ਦੌੜ ਵਿੱਚ ਕੰਵਲਜੀਤ ਕੌਰ ਨੇ ਪਹਿਲਾ, ਪੂਜਾ ਨੇ ਦੂਜਾ ਤੇ ਪ੍ਰਭਜੋਤ ਕੌਰ ਨੇ ਤੀਜਾ, ਅੰਡਰ 18 ਮੁੰਡਿਆਂ ਦੀ 400 ਦੌੜ ਵਿੱਚ ਖੁਸ਼ਦੀਪ ਸਿੰਘ ਨੇ ਪਹਿਲਾ, ਜ਼ੋਰਾਵਾਰ ਸਿੰਘ ਨੇ ਦੂਜਾ ਤੇ ਅਨਮੋਲ ਸਿੰਘ ਨੇ ਤੀਜਾ, ਅੰਡਰ 14 ਕੁੜੀਆਂ ਦੀ 600 ਮੀਟਰ ਦੌੜ ਵਿੱਚ ਪ੍ਰਨੀਤ ਕੌਰ ਨੇ ਪਹਿਲਾ, ਸਤਵਿੰਦਰ ਕੌਰ ਨੇ ਦੂਜਾ ਤੇ ਨਵਰੀਤ ਕੌਰ ਨੇ ਤੀਜਾ ਅਤੇ ਅੰਡਰ 14 ਮੁੰਡਿਆਂ ਦੀ 600 ਮੀਟਰ ਦੌੜ ਵਿੱਚ ਜਗਜੀਤ ਸਿੰਘ ਨੇ ਪਹਿਲਾ, ਅੰਸ਼ ਪੱਟੀ ਨੇ ਦੂਜਾ ਤੇ ਹਰਦੂਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

ਐਸੋਸੀਏਸ਼ਨ ਦੇ ਪ੍ਰਧਾਨ ਪਿਰਥੀਪਾਲ ਸਿੰਘ ਹੇਅਰ (ਐਸ.ਪੀ.) ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਜੀ ਆਇਆ ਆਖਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

by Jaspreet Kaur
2 weeks ago
0

ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ 'ਚ ਭਰਤੀ ਡਾਕਟਰਾਂ ਨੇ ਦੱਸੀ ਸਥਿਤੀ ਨਵੀ ਦਿੱਲੀ, 2 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 