ਭੂਪੇਂਦਰ ਪਟੇਲ ਅੱਜ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
ਚੰਡੀਗੜ੍ਹ, 12 ਦਸੰਬਰ (ਵਿਸ਼ਵ ਵਾਰਤਾ) : ਭਾਜਪਾ ਨੇਤਾ ਭੂਪੇਂਦਰ ਪਟੇਲ ਅੱਜ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਗਾਂਧੀਨਗਰ ਵਿੱਚ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਦੁਪਹਿਰ 2 ਵਜੇ ਹੋਵੇਗਾ। ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਅਹਿਮਦਾਬਾਦ ਵਿੱਚ ਰੋਡ ਸ਼ੋਅ ਕੀਤਾ।






















