ਪੰਜਾਬ ਦਾ ਇਹ ਟੋਲ ਪਲਾਜ਼ਾ ਬੰਦ ਕਰਵਾਉਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਦੇਖੋ, ਲਾਈਵ
ਚੰਡੀਗੜ੍ਹ, 15ਦਸੰਬਰ(ਵਿਸ਼ਵ ਵਾਰਤਾ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਲਾਚੋਵਾਲ ਟੋਲ ਪਲਾਜ਼ਾ ਅੱਜ ਬੰਦ ਕਰ ਦਿੱਤਾ ਗਿਆ ਹੈ। ਟੋਲ ਪਲਾਜ਼ਾ ਬੰਦ ਕਰਨ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਤੇ ਕਾਂਗਰਸੀਆਂ ਦੀਆਂ ਲੁੱਟ ਦੀਆਂ ਨੀਤੀਆਂ ਕਾਰਨ ਹੀ ਟੋਲ ਪਲਾਜ਼ੇ ਲਗਾ ਕੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੜਕ ਸਰਕਾਰ ਵੱਲੋਂ ਬਣਾਈ ਗਈ ਹੈ, ਪ੍ਰੰਤੂ ਪੈਸਾ ਨਿੱਜੀ ਕੰਪਨੀਆਂ ਨੂੰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਲਗਾਉਣ ਵਾਲੀ ਕੰਪਨੀ ਉਤੇ ਐਫਆਈਆਰ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਲੀਗਲ ਸਲਾਹ ਲੈ ਕੇ ਕਾਰਵਾਈ ਕੀਤੀ ਗਈ ਹੈ।
ਹੁਸ਼ਿਆਰਪੁਰ ਵਿਖੇ ਲਾਚੋਵਾਲ ਟੋਲ ਪਲਾਜ਼ਾ ਤੋਂ LIVE https://t.co/Edrb3WhDRU
— Bhagwant Mann (@BhagwantMann) December 15, 2022























