ਚੰਡੀਗੜ੍ਹ, 3 ਮਈ – ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਨੇ ਅੱਜ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ| ਕਾਂਗਰਸ ਨੇ ਹਰਦੇਵ ਸਿੰਘ ਲਾਡੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ| ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਹਰਦੇਵ ਸਿੰਘ ਲਾਡੀ ਦੇ ਨਾਮ ਨੂੰ ਮਨਜੂਰੀ ਦਿੱਤੀ|
ਜ਼ਿਕਰਯੋਗ ਹੈ ਕਿ ਸ਼ਾਹਕੋਟ ਜ਼ਿਮਨੀ ਚੋਣ 28 ਮਈ ਨੂੰ ਹੋ ਰਹੀ ਹੈ ਅਤੇ ਗਿਣਤੀ 31 ਮਈ ਨੂੰ ਹੋਵੇਗੀ| ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਅੱਜ ਤੋਂ ਦਾਖਲ ਹੋਣੇ ਸ਼ੁਰੂ ਹੋ ਗਏ ਹਨ|ਇਹ ਸੀਟ ਅਕਾਲੀ ਨੇਤਾ ਅਜੀਤ ਸਿੰਘ ਕੋਹਾੜ ਦੇ ਅਕਾਲ ਚਲਾਣੇ ਤੋਂ ਬਾਅਦ ਖਾਲੀ ਹੋਈ ਸੀ|
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...