ਪੰਜਾਬ ‘ਚ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਹਾਈਵੇਅ ਤੇ 7 ਵਾਹਨਾਂ ਦੀ ਟੱਕਰ
ਚੰਡੀਗੜ੍ਹ 19 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਵਿੱਚ ਧੁੰਦ ਕਾਰਨ ਅੱਜ ਸਵੇਰੇ ਤੜਕਸਾਰ 7 ਵਾਹਨ ਆਪਸ ਵਿੱਚ ਟਕਰਾ ਗਏ। ਜ਼ੀਰੋ ਵਿਜ਼ੀਬਿਲਟੀ ਕਾਰਨ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ‘ਚ 3 ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਲੁਧਿਆਣਾ-ਸਰਹਿੰਦ ਜੀਟੀ ਰੋਡ ਤੇ ਵਾਪਰਿਆ।
ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਵਾਹਨਾਂ ਦੀ ਰਫ਼ਤਾਰ ਘੱਟ ਸੀ, ਜਿਸ ਕਾਰਨ ਕਿਸੇ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਪੁਲੀਸ ਮੁਲਾਜ਼ਮਾਂ ਨੇ ਧੁੰਦ ਤੋਂ ਬਚਣ ਲਈ ਰਿਫਲੈਕਟਰ ਆਦਿ ਵੀ ਲਾਏ ਹੋਏ ਹਨ।
ਹਾਦਸੇ ਤੋਂ ਬਾਅਦ ਕਰੇਨ ਆਦਿ ਬੁਲਾ ਕੇ ਨੁਕਸਾਨੇ ਵਾਹਨਾਂ ਨੂੰ ਸਾਈਡ ’ਤੇ ਕੀਤੀ ਗਿਆ ਅਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਇਆ ਗਿਆ। ਹਾਦਸੇ ਕਾਰਨ ਕਾਫੀ ਦੇਰ ਤੱਕ ਆਵਾਜਾਈ ਵੀ ਠੱਪ ਰਹੀ।























