• Latest
  • Trending
ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

9 years ago
Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

14 minutes ago
National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

41 minutes ago
Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

1 hour ago
Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

1 hour ago
International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

2 hours ago
Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

4 hours ago
Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

4 hours ago
National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

4 hours ago
Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

4 hours ago
Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

5 hours ago
Hindi News
English News
Tuesday, November 3, 2026
No Result
View All Result
26 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

September 7, 2017
in ਪੰਜਾਬ
ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) – ਮਕਬੂਲ ਸ਼ਾਇਰ ਅਤੇ ਸਾਹਿਤਕ ਜਗਤ ਦੀ ਉਚ ਕੋਟੀ ਦੀ ਸਖਸ਼ੀਅਤ ਡਾ.ਸੁਰਜੀਤ ਪਾਤਰ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਡਾ. ਨੀਲਮ ਮਾਨ ਸਿੰਘ ਨੇ ਪ੍ਰੀਸ਼ਦ ਦੇ ਸੀਨੀਅਰ ਵਾਈਸ ਚੇਅਰਪਰਸਨ ਵਜੋਂ ਵੀ ਅਹੁਦਾ ਸੰਭਾਲ ਲਿਆ। ਇਥੇ ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ ਹੋਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ. ਬਲਬੀਰ ਸਿੰਘ ਸਿੱਧੂ, ਡਾ.ਰਾਜ ਕੁਮਾਰ ਵੇਰਕਾ, ਸ. ਪਰਮਿੰਦਰ ਸਿੰਘ ਪਿੰਕੀ, ਸ. ਪਰਗਟ ਸਿੰਘ, ਸ. ਕੁਲਬੀਰ ਸਿੰਘ ਜ਼ੀਰਾ, ਸ੍ਰੀ ਅਮਿਤ ਵਿੱਜ ਤੇ ਸ੍ਰੀ ਸੰਜੀਵ ਤਲਵਾੜ (ਸਾਰੇ ਵਿਧਾਇਕ) ਤੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ ਵੀ ਹਾਜ਼ਰ ਹੋਏ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਲਈ ਇਤਿਹਾਸਕ ਦਿਨ ਹੈ ਜਦੋਂ ਸਾਹਿਤ, ਸੱਭਿਆਚਾਰ, ਮਾਂ ਬੋਲੀ ਤੇ ਵਿਰਸੇ ਦੀ ਸਾਂਭ ਸੰਭਾਲ ਲਈ ਕੰਮ ਕਰਦੀ ਸੰਸਥਾ ਪੰਜਾਬ ਕਲਾ ਪ੍ਰੀਸ਼ਦ ਦੀ ਅਗਵਾਈ ਪੰਜਾਬੀ ਸਾਹਿਤ ਦੀ ਉੱਚ ਕੋਟੀ ਦੀ ਸਖਸ਼ੀਅਤ ਡਾ.ਸੁਰਜੀਤ ਪਾਤਰ ਨੇ ਸੰਭਾਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਸੰਸਥਾ ਅਤੇ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਡਾ.ਪਾਤਰ ਜਿਹੀ ਅਜੋਕੇ ਦੌਰ ਦੀ ਸਿਰਮੌਰ ਸਾਹਿਤਕ ਹਸਤੀ ਨੇ ਇਸ ਸੰਸਥਾ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਨਿਭਾਉਣ ਦੀ ਪੇਸ਼ਕਸ਼ ਨੂੰ ਕਬੂਲਿਆ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਦੇ ਤਹਿ ਦਿਲੋਂ ਧੰਨਵਾਦੀ ਹੈ ਜਿਨ੍ਹਾਂ ਡਾ.ਸੁਰਜੀਤ ਪਾਤਰ ਦੀ ਨਾਮਜ਼ਦਗੀ ਕਰ ਕੇ ਪੰਜਾਬ ਦੇ ਸੱਭਿਆਚਾਰ ਨੂੰ ਨਵੀਂ ਦਿਸ਼ਾ ਦਿੱਤੀ ਹੈ।
ਸ. ਸਿੱਧੂ ਨੇ ਵਿਸ਼ਵਾਸ ਪ੍ਰਗਟਾਇਆ ਕਿ ਡਾ. ਪਾਤਰ ਦੀ ਅਗਵਾਈ ਵਿੱਚ ਸੂਬੇ ਵਿੱਚ ਸੱਭਿਆਚਾਰਕ ਪਾਰਲੀਮੈਂਟ ਬਣਾ ਕੇ ਨੌਜਵਾਨਾਂ ਲਈ ਅਜਿਹੀ ਲੋਕ ਲਹਿਰ ਉਸਾਰੀ ਜਾਵੇਗੀ ਜਿਸ ਨਾਲ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਲਾ ਪ੍ਰੀਸ਼ਦ ਦੀਆਂ ਗਤੀਵਿਧੀਆਂ ਨੂੰ ਜ਼ਿਲਾ, ਤਹਿਸੀਲ ਅਤੇ ਫੇਰ ਪਿੰਡ ਪੱਧਰ ਤੱਕ ਲਿਜਾਣ ਦਾ ਕੰਮ ਕੀਤਾ ਜਾਵੇਗਾ ਜਿਸ ਲਈ ਡਾ.ਪਾਤਰ ਦੀ ਅਗਵਾਈ ਬਹੁਤ ਕੰਮ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਮਨੀਪੁਰ ਤੋਂ ਬਾਅਦ ਦੂਜਾ ਸੂਬਾ ਹੈ ਜਿਸ ਨੇ ਸੱਭਿਆਚਾਰਕ ਨੀਤੀ ਬਣਾਈ ਹੈ ਅਤੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕਲਾ ਪ੍ਰੀਸ਼ਦ ਦਾ ਅਹਿਮ ਯੋਗਦਾਨ ਹੋਵੇਗਾ। ਉਨ੍ਹਾਂ ਡਾ.ਪਾਤਰ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਬੋਲਦਿਆਂ ਡਾ.ਸੁਰਜੀਤ ਪਾਤਰ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ ਮਾਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬੀ ਮਾਂ ਬੋਲੀ, ਸਾਹਿਤ, ਸੱਭਿਆਚਾਰ ਤੇ ਅਮੀਰ ਵਿਰਸੇ ਦੀ ਪ੍ਰਫੁੱਲਤ ਕਰਨ ਨੂੰ ਮੁੱਖ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਕਲਾ ਪ੍ਰੀਸ਼ਦ ਦਾ ਮੁੱਖ ਮਕਸਦ ਨੀਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰਾਂ ਬਾਰੇ ਵਿਦਿਆਰਥੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਸਾਹਿਤ ਨਾਲ ਜੁੜ ਸਕੇ।
ਇਸ ਤੋਂ ਪਹਿਲਾਂ ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬ ਕਲਾ ਪ੍ਰੀਸ਼ਦ ਦੀ ਜਨਰਲ ਕੌਂਸਲ ਦੀ ਮੀਟਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਸਕੱਤਰ ਜਨਰਲ ਸ੍ਰੀ ਲਖਵਿੰਦਰ ਜੌਹਲ ਨੇ ਚਲਾਈ। ਮੀਟਿੰਗ ਵਿੱਚ ਸਰਵਸੰਮਤੀ ਨਾਲ ਡਾ.ਸੁਰਜੀਤ ਪਾਤਰ ਨੂੰ ਚੇਅਰਮੈਨ ਅਤੇ ਡਾ.ਨੀਲਮ ਮਾਨ ਸਿੰਘ ਨੂੰ ਸਰਵਸੰਮਤੀ ਨਾਲ ਸੀਨੀਅਰ ਵਾਈਸ ਚੇਅਰਮੈਨ ਵਜੋਂ ਚੁਣਿਆ ਗਿਆ। ਮੀਟਿੰਗ ਵਿੱਚ ਸ੍ਰੀ ਟੀ.ਕੇ.ਗੋਇਲ, ਡਾ.ਨਿਰਮਲ ਜੌੜਾ, ਡਾ.ਸਤੀਸ਼ ਵਰਮਾ, ਡਾ.ਸਰਬਜੀਤ ਕੌਰ ਸੋਹਲ, ਦੀਵਾਨ ਮੰਨਾ, ਸ੍ਰੀ ਕੇਵਲ ਧਾਲੀਵਾਲ, ਪ੍ਰੋ. ਰਾਜਪਾਲ ਸਿੰਘ, ਸ੍ਰੀ ਪ੍ਰੀਤਮ ਰੁਪਾਲ, ਸ. ਹਰਵਿੰਦਰ ਸਿੰਘ ਖਾਲਸਾ, ਸ੍ਰੀ ਗੁਰਮੀਤ ਜੌੜਾ, ਡਾ. ਯੋਗਰਾਜ ਸਿੰਘ ਅਤੇ ਵੱਖ-ਵੱਖ ਯੂਨੀਵਰਸਿਟੀਆਂ, ਸਾਹਿਤਕ ਤੇ ਸੱਭਿਆਚਾਰਕ ਸੰਸਥਾਵਾਂ ਅਤੇ ਅਕੈਡਮੀਆਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

by Ranjit Singh
November 3, 2026
0

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਮਾਨਸਾ ਵਿੱਚ ਪੁਲਿਸ ਲਾਠੀਚਾਰਜ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 3, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3 ਨਵੰਬਰ...

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 3, 2026
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

by Ankit
November 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 03-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

by Ranjit Singh
November 3, 2026
0

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਦੇ...

Most Popular

ਪੁਲਿਸ ਨੇ ਬੈਂਕ ਖਾਤਾ ਧਾਰਕਾਂ ਵਜੋਂ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; ਦੋ ਗ੍ਰਿਫ਼ਤਾਰ, 2.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਪੁਲਿਸ ਨੇ ਬੈਂਕ ਖਾਤਾ ਧਾਰਕਾਂ ਵਜੋਂ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; ਦੋ ਗ੍ਰਿਫ਼ਤਾਰ, 2.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ

by Navjot
5 days ago
0

  ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੇ ਸੈਂਟਰਲ ਜ਼ਿਲ੍ਹੇ ਨੇ ਬੈਂਕ ਖਾਤਾ ਧਾਰਕਾਂ ਦੀ ਨਕਲ (ਜਾਲਸਾਜ਼ੀ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 