
ਨਵੀਂ ਦਿੱਲੀ, 4 ਮਈ – ਬੀਤੇ ਦਿਨੀਂ ਕਈ ਸੂਬਿਆਂ ਵਿਚ ਭਾਰੀ ਤਬਾਹੀ ਮਚਾਉਣ ਤੋਂ ਬਾਅਦ ਤੇਜ਼ ਹਨ੍ਹੇਰੀ ਫਿਰ ਤੋਂ ਆਪਣਾ ਕਹਿਰ ਢਾਹ ਸਕਦੀ ਹੈ| ਇਸ ਸਬੰਧੀ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਖਰਾਬ ਮੌਸਮ ਦੀ ਚੇਤਾਵਨੀ ਜਾਰੀ ਕੀਤੀ ਹੈ|
ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ, ਹਰਿਆਣਾ ਦਿੱਲੀ, ਉਤਰ ਪ੍ਰਦੇਸ਼, ਬਿਹਾਰ, ਝਾਰਖੰਡ, ਰਾਜਸਥਾਨ, ਤੇਲੰਗਾਨਾ, ਉਤਰਾਖੰਡ ਸਮੇਤ ਕਈ ਸੂਬਿਆਂ ਵਿਚ ਤੇਜ਼ ਹਵਾਵਾਂ ਨਾਲ ਤੂਫਾਨ ਆ ਸਕਦਾ ਹੈ|
ਮੌਸਮ ਵਿਭਾਗ ਨੇ ਨਾਗਾਲੈਂਡ, ਮਣੀਪੁਰ, ਮਿਜੋਰਮ ਅਤੇ ਤ੍ਰਿਪੁਰਾ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਾਹਿਰ ਕੀਤੀ ਹੈ|
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...






















