ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ- ਪਿਤਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 21ਦਸੰਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ। ਉਹ ਉਹਨਾਂ ਦੇ ਪਿੰਡ ਮੂਸਾ ਵਿਖੇ ਪਹੁੰਚੇ।
ਜ਼ਿਕਰਯੋਗ ਹੈ ਕਿ 29ਮਈ ਨੂੰ ਗੈਂਗਸਟਰਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਉਸ ਸਮੇਂ ਚਰਨਜੀਤ ਸਿੰਘ ਚੰਨੀ ਵਿਦੇਸ਼ ਵਿੱਚ ਸਨ। ਉਹ ਲੰਬੇ ਵਕਫੇ ਪਿਛੋਂ ਪੰਜਾਬ ਪਰਤੇ ਹਨ, ਤੇ ਬੀਤੇ ਦਿਨ ਉਹਨਾਂ ਨੇ ਸਿੱਧੂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਉਹਨਾਂ ਨੇ ਸੋਸ਼ਲ ਮੀਡੀਆ ਤੇ ਵੀ ਸਾਂਝੀ ਕੀਤੀ ਹੈ।
https://www.instagram.com/p/CmaO-E8jsUY/?igshid=YmMyMTA2M2Y=























