ਦੇਸ਼ ‘ਚ ਕੋਰੋਨਾ ਦਾ ਖਤਰਾ: ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸਮੀਖਿਆ
ਚੰਡੀਗੜ੍ਹ 22 ਦਸੰਬਰ(ਵਿਸ਼ਵ ਵਾਰਤਾ)- ਭਾਰਤ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੀ ਚੌਕਸ ਹੋ ਗਈ ਹੈ। ਬੀਤੇ ਕੱਲ੍ਹ ਕੇਂਦਰੀ ਸਿਹਤ ਮੰਤਰੀ ਡਾਕਟਰ ਮਨਸੁਖ ਮਾਂਡਵੀਆ ਨੇ ਸੀਨੀਅਰ ਅਧਿਕਾਰੀਆਂ ਅਤੇ ਮਾਹਿਰਾਂ ਨਾਲ ਮੀਟਿੰਗ ਕੀਤੀ। ਜਿਸ ‘ਚ ਉਨ੍ਹਾਂ ਕਿਹਾ ਕਿ ਕੋਰੋਨਾ ਅਜੇ ਖਤਮ ਨਹੀਂ ਹੋਇਆ ਹੈ।
ਇਸ ਦੇ ਨਾਲ ਹੀ ਪੀਐਮ ਮੋਦੀ ਅੱਜ ਬਾਅਦ ਦੁਪਹਿਰ 3:30 ਵਜੇ ਕੋਰੋਨਾ ਨੂੰ ਲੈ ਕੇ ਸਮੀਖਿਆ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਦਿੱਲੀ, ਯੂਪੀ, ਕਰਨਾਟਕ, ਮਹਾਰਾਸ਼ਟਰ, ਐਮਪੀ, ਛੱਤੀਸਗੜ੍ਹ ਵਿੱਚ ਵੀ ਐਮਰਜੈਂਸੀ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ, ਚੰਗੀ ਖ਼ਬਰ ਇਹ ਹੈ ਕਿ ਪੈਰਾਸੀਟਾਮੋਲ, ਅਮੋਕਸੀਸਿਲਿਨ ਅਤੇ ਰੈਬੇਪ੍ਰਾਜ਼ੋਲ ਵਰਗੀਆਂ ਦਵਾਈਆਂ, ਜੋ ਕਿ ਕੋਰੋਨਾ ਦੇ ਇਲਾਜ ਵਿੱਚ ਵਰਤੀਆਂ ਜਾਂਦੀਆਂ ਹਨ, ਦੀਆਂ ਕੀਮਤਾਂ ਹੇਠਾਂ ਆਉਣਗੀਆਂ।























