ਕੇਂਦਰੀ ਸਿਹਤ ਮੰਤਰੀ ਮਾਂਡਵੀਆ ਅੱਜ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਕਰਨਗੇ ਮੀਟਿੰਗ
ਜਾਰੀ ਹੋ ਸਕਦੇ ਹਨ ਨਵੇਂ ਦਿਸ਼ਾ-ਨਿਰਦੇਸ਼
ਚੰਡੀਗੜ੍ਹ, 23ਦਸੰਬਰ(ਵਿਸ਼ਵ ਵਾਰਤਾ) ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਭਾਰਤ ਵਿੱਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਵਿਚਕਾਰ ਅੱਜ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕਰਨਗੇ। ਮੀਡੀਆ ਰਿਪੋਰਟਾਂ ਅਨੁਸਾਰ ਬੈਠਕ ‘ਚ ਕੋਰੋਨਾ ਦੇ ਨਵੇਂ ਰੂਪ ਨਾਲ ਲੜਨ ਲਈ ਨਵੀਂ ਯੋਜਨਾ ਬਣਾਈ ਜਾਵੇਗੀ। ਇਸ ਦੇ ਨਾਲ ਹੀ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਸਕਦੇ ਹਨ।























