ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਨੂੰ ਮਿਲਿਆ ਨਵਾਂ ਚੇਅਰਮੈਨ
ਚੰਡੀਗੜ੍ਹ, 23 ਦਸੰਬਰ(ਵਿਸ਼ਵ ਵਾਰਤਾ): 1988 ਬੈਚ ਦੇ ਸੇਵਾ ਮੁਕਤ ਅਫਸਰ ਸੱਤਿਆ ਗੋਪਾਲ ਨੂੰ ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਸੱਤਿਆ ਗੋਪਾਲ ਹਾਲ ਹੀ ਵਿਚ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਵਜੋਂ ਸੇਵਾ ਮੁਕਤ ਹੋਏ ਸਨ। ਉਹ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।























