ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ‘ਚ ਲੱਗੀ ਪੰਜਾਬ ਕਾਂਗਰਸ
ਚੰਡੀਗੜ੍ਹ, 25ਦਸੰਬਰ(ਵਿਸ਼ਵ ਵਾਰਤਾ)-ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਪੰਜਾਬ ‘ਚ ਭਾਰਤ ਜੋੜੋ ਯਾਤਰਾ ਜਨਵਰੀ 2023 ਦੇ ਪਹਿਲੇ ਹਫਤੇ ਪਹੁੰਚੇਗੀ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਯਾਤਰਾ ਦੇ ਪ੍ਰਬੰਧਾਂ ਲਈ ਬਣਾਈ ਮੀਡੀਆ ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਯਾਤਰਾ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ‘ਭਾਰਤ ਜੋੜੋ ਯਾਤਰਾ’ ਪਟਿਆਲਾ ਦੇ ਸ਼ੰਭੂ ਬੈਰੀਅਰ ਰਾਹੀਂ ਪੰਜਾਬ ਵਿੱਚ ਦਾਖ਼ਲ ਹੋਵੇਗੀ। ਇਸ ਤੋਂ ਬਾਅਦ ਰਾਹੁਲ ਗਾਂਧੀ ਦੀ ਯਾਤਰਾ 9 ਦਿਨਾਂ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚੋਂ ਲੰਘ ਕੇ ਪਠਾਨਕੋਟ ਦੇ ਰਸਤੇ ਸੂਬੇ ‘ਚੋਂ ਨਿਕਲੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਿਨ-ਰਾਤ ਯਾਤਰਾ ਦੇ ਪ੍ਰਬੰਧਾਂ ਦੀ ਤਿਆਰੀ ਵਿੱਚ ਜੁਟੇ ਹੋਏ ਹਨ। ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਹੋਰ ਯਾਤਰੀਆਂ ਲਈ ਬੋਰਡਿੰਗ ਅਤੇ ਰਿਹਾਇਸ਼ ਦੀਆਂ ਸਹੂਲਤਾਂ ‘ਤੇ ਕੰਮ ਕਰਨ ਲਈ ਨੇਤਾਵਾਂ ਨਾਲ ਮੀਟਿੰਗਾਂ ਵੀ ਕੀਤੀਆਂ ਹਨ।























