ਲੁਧਿਆਣਾ ‘ਚ SHO ਦੀ ਬਾਈਕ ਚੋਰੀ
ਚੰਡੀਗੜ੍ਹ, 25ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ਦੇ ਐਡੀਸ਼ਨਲ ਐਸ.ਐਚ.ਓ ਦੀ ਬਾਈਕ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਕਲੱਬ ਦੇ ਬਾਹਰੋਂ ਚੋਰੀ ਹੋ ਗਈ। ਕਲੱਬ ਦੀ ਚੋਣ ਲਈ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਲੱਗੀ ਹੋਈ ਸੀ। ਜਦੋਂ ਉਹ ਆਪਣੀ ਡਿਊਟੀ ਖਤਮ ਕਰਕੇ ਬਾਹਰ ਆਏ ਤਾਂ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਐਡੀਸ਼ਨਲ ਐਸਐਚਓ ਨੇ ਦੇਖਿਆ ਕਿ ਕਲੱਬ ਦੇ ਬਾਹਰ ਖੜੀ ਉਸਦੀ ਸਪਲੈਂਡਰ ਬਾਈਕ ਚੋਰੀ ਹੋ ਗਈ ਸੀ। ਉਸ ਨੇ ਬਾਈਕ ਦੀ ਕਾਫੀ ਭਾਲ ਕੀਤੀ, ਪਰ ਕਿਤੇ ਵੀ ਕੁਝ ਨਹੀਂ ਮਿਲਿਆ। ਅਖੀਰ ਮੁਲਾਜ਼ਮ ਨੇ ਚੌਕੀ ਕੈਲਾਸ਼ ਨਗਰ ਨੂੰ ਫੋਨ ਕਰਕੇ ਮੁਨਸ਼ੀ ਨੂੰ ਦੱਸਿਆ ਕਿ ਸਤਲੁਜ ਕਲੱਬ ਦੇ ਬਾਹਰੋਂ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਹੁਣ ਉਸ ਨੂੰ ਆਪਣੀ ਬਾਈਕ ਚੋਰੀ ਹੋਣ ਦੀ ਸ਼ਿਕਾਇਤ ਖੁਦ ਲਿਖਣੀ ਪਵੇਗੀ। ਚੋਰਾਂ ਦੀ ਤਾਦਾਦ ਇੰਨੀ ਵੱਧ ਹੈ ਕਿ ਉਨ੍ਹਾਂ ਨੇ ਪੁਲਿਸ ਮੁਲਾਜ਼ਮ ਦੀ ਬਾਈਕ ਚੋਰੀ ਕਰ ਲਈ ਹੈ।
ਕੈਲਾਸ਼ ਚੌਂਕੀ ਵਿਖੇ ਤਾਇਨਾਤ ਐਡੀਸ਼ਨਲ ਐਸ.ਐਚ.ਓ ਗੁਰਦੇਵ ਸਿੰਘ ਨੇ ਦੱਸਿਆ ਕਿ ਰਾਤ 8 ਵਜੇ ਉਹ ਚੋਣ ਡਿਊਟੀ ਕਰਨ ਗਿਆ ਸੀ। ਬਾਈਕ ਬਾਹਰ ਖੜ੍ਹੀ ਕੀਤੀ ਪਰ ਵਾਪਸ ਆ ਕੇ ਦੇਖਿਆ ਕਿ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਆਲੇ-ਦੁਆਲੇ ਦੀ ਸੀਸੀਟੀਵੀ ਫੁਟੇਜ ਦੇਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਮੋਟਰਸਾਈਕਲ ਦਾ ਨੰਬਰ 1226 ਹੈ।























