• Latest
  • Trending
ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ- ਐਡਵੋਕੇਟ ਧਾਮੀ

ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ- ਐਡਵੋਕੇਟ ਧਾਮੀ

4 years ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

21 minutes ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

42 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

54 minutes ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

1 hour ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

2 hours ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

2 hours ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

3 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

3 hours ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

3 hours ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

4 hours ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, July 16, 2026
No Result
View All Result
36 °c
Chandigarh
37 ° Fri
37 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ- ਐਡਵੋਕੇਟ ਧਾਮੀ

December 25, 2022
in ਸਿਆਸੀ, ਖਬਰਾਂ, ਧਾਰਮਿਕ, ਪੰਜਾਬ
ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ- ਐਡਵੋਕੇਟ ਧਾਮੀ

ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ- ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਦਸੰਬਰ(ਵਿਸ਼ਵ ਵਾਰਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਇਸ ਵਿਚ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਜੇਕਰ ਸਰਕਾਰ ਸਾਹਿਬਜ਼ਾਦਿਆਂ ਨੂੰ ਸੱਚਮੁੱਚ ਹੀ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਇਹ ਦਿਹਾੜਾ ਮਨਾਉਣ ਵਿੱਚ ਕੀ ਪ੍ਰੇਸ਼ਾਨੀ ਹੈ? ਉਨ੍ਹਾਂ ਆਖਿਆ ਕਿ ਇਤਿਹਾਸ ਗਵਾਹ ਹੈ ਕਿ ਮੁਗਲਾਂ ਦੀਆਂ ਇਸ ਖਿੱਤੇ ਵਿੱਚੋਂ ਜੜ੍ਹਾਂ ਪੁੱਟਣ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਹਿਮ ਸੀ, ਪਰ ਜਿਸ ਤਰ੍ਹਾਂ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦੀ ਜ਼ਿੱਦ ਕੀਤੀ ਜਾ ਰਹੀ ਹੈ ਉਸ ਤੋਂ ਸਾਫ ਜਾਹਿਰ ਹੈ ਕਿ ਇਹ ਖੇਡ ਸਰਕਾਰ ਵੱਲੋਂ ਪੰਥ ਵਿਰੋਧੀ ਸ਼ਕਤੀਆਂ ਦੇ ਇਸ਼ਾਰੇ `ਤੇ ਖੇਡੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੂੰ ਵੀ ਨਿਸ਼ਾਨੇ `ਤੇ ਲੈਂਦਿਆਂ ਕਿਹਾ ਕਿ ਵੀਰ ਬਾਲ ਦਿਵਸ ਨਾਮ ਕੌਮ ਨੂੰ ਪ੍ਰਵਾਨ ਨਾ ਹੁੰਦੀਆਂ ਵੀ ਕਾਲਕਾ ਕੇਂਦਰ ਸਰਕਾਰ ਦਾ ਮੋਹਰਾ ਬਣੇ ਹੋਏ ਹਨ। ਉਨ੍ਹਾਂ ਕਾਲਕਾ ਨੂੰ ਸੁਆਲ ਕੀਤਾ ਕਿ ਕੀ ਉਸ ਦੀ ਇਹ ਹਰਕਤ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮੰਨਣ ਤੋਂ ਇਨਕਾਰੀ ਹੋਣਾ ਨਹੀਂ ਹੈ? ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ `ਤੇ ਸਿੱਖ ਵਿਦਵਾਨਾਂ ਦੀ ਕਮੇਟੀ ਵੱਲੋਂ ਵੀਰ ਬਾਲ ਦਿਵਸ ਦੀ ਥਾਂ `ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਸੁਝਾਇਆ ਗਿਆ ਹੈ ਅਤੇ ਇਸ ਸਬੰਧ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸਭਿਆਚਾਰਕ ਮੰਤਰਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਭੇਜਿਆ ਜਾ ਚੁੱਕਾ ਹੈ। ਪਰ ਫੇਰ ਵੀ ਸਰਕਾਰ ਵੱਲੋਂ ਨਾਮ ਨਾ ਬਦਲਣਾ ਅਤੇ ਦਿੱਲੀ ਕਮੇਟੀ ਪ੍ਰਧਾਨ ਸ. ਕਾਲਕਾ ਵੱਲੋਂ ਸਰਕਾਰੀ ਸਮਾਗਮਾਂ ਦਾ ਹਿੱਸਾ ਬਣਨਾ ਕੌਮ ਲਈ ਦੁਖਦਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਹਰਮੀਤ ਸਿੰਘ ਕਾਲਕਾ ਸਿੱਖ ਇਤਿਹਾਸ ਵਿਗਾੜਨ ਦੀਆਂ ਸਰਕਾਰੀ ਚਾਲਾਂ ਵਿੱਚ ਆਪਣੀ ਸ਼ਮੂਲੀਅਤ ਬਾਰੇ ਜਰੂਰ ਸਪਸ਼ਟ ਕਰਨ। ਉਨ੍ਹਾਂ ਦਿੱਲੀ ਕਮੇਟੀ ਦੇ ਬਾਕੀ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਵਿਚਾਰਧਾਰਾ ਦਾ ਘਾਣ ਨਾ ਹੋਣ ਦੇਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ ਦੀ ਮੌਲਿਕਤਾ ਅਤੇ ਮਹੱਤਤਾ ਨੂੰ ਕਦੇ ਵੀ ਘੱਟ ਨਹੀਂ ਹੋਣ ਦੇਵੇਗੀ ਅਤੇ ਆਪਣੇ ਇਤਿਹਾਸ ਦੀ ਭਾਵਨਾ ਅਨੁਸਾਰ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 16, 2026
0

ਨਿਊਜ਼ੀਲੈਂਡ 'ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ ਨਿਊਜ਼ੀਲੈਂਡ, 16 ਜੁਲਾਈ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਦੇ ਦੱਖਣੀ ਟਾਪੂ...

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

by Jaspreet Kaur
July 16, 2026
0

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ ਰੋਹਿਤ ਤੋਂ ਬਾਅਦ ਈਸ਼ਾਨ ਕਿਸ਼ਨ ਵੀ ਆਊਟ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

by Jaspreet Kaur
July 16, 2026
0

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ - ਜਾਣੋ 12 ਓਵਰਾਂ ਬਾਅਦ ਟੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 16, 2026
0

ਨਿਊਜ਼ੀਲੈਂਡ 'ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ ਨਿਊਜ਼ੀਲੈਂਡ, 16 ਜੁਲਾਈ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਦੇ ਦੱਖਣੀ ਟਾਪੂ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ ‘ਤੇ ਕੀਤੀ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ ‘ਤੇ ਕੀਤੀ ਚਰਚਾ

by Navjot
1 day ago
0

ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ 'ਤੇ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 