• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ 2022 ਦੌਰਾਨ ਅਪਰਾਧ ਦਰ ਵਿੱਚ ਦਰਜ ਕੀਤੀ ਗਈ ਮਹੱਤਵਪੂਰਨ ਗਿਰਾਵਟ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ 2022 ਦੌਰਾਨ ਅਪਰਾਧ ਦਰ ਵਿੱਚ ਦਰਜ ਕੀਤੀ ਗਈ ਮਹੱਤਵਪੂਰਨ ਗਿਰਾਵਟ 

4 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

4 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

4 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

6 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

8 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

8 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

8 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

8 hours ago
Hindi News
English News
Saturday, November 14, 2026
No Result
View All Result
18 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ 2022 ਦੌਰਾਨ ਅਪਰਾਧ ਦਰ ਵਿੱਚ ਦਰਜ ਕੀਤੀ ਗਈ ਮਹੱਤਵਪੂਰਨ ਗਿਰਾਵਟ 

December 26, 2022
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ 2022 ਦੌਰਾਨ ਅਪਰਾਧ ਦਰ ਵਿੱਚ ਦਰਜ ਕੀਤੀ ਗਈ ਮਹੱਤਵਪੂਰਨ ਗਿਰਾਵਟ 

ਪੰਜਾਬ ਪੁਲਿਸ ਨੇ ਅਪਰਾਧੀਆਂ ਨਾਲ ਕਰੜੇ ਹੱਥੀਂ ਨਜਿੱਠਦਿਆਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ

ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ ਵਿੱਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: 2022 ਦੌਰਾਨ 729 ਕਿਲੋ ਹੈਰੋਇਨ, 690 ਕਿਲੋ ਅਫੀਮ, 1396 ਕਿਲੋ ਗਾਂਜਾ, 11.59 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 16798 ਨਸ਼ਾ ਤਸਕਰ ਕੀਤੇ ਕਾਬੂ

ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀ.ਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਗਿਣਤੀ 955 ਤੱਕ ਪਹੁੰਚੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ 2022 ਦੌਰਾਨ ਅਪਰਾਧ ਦਰ ਵਿੱਚ ਦਰਜ ਕੀਤੀ ਗਈ ਮਹੱਤਵਪੂਰਨ ਗਿਰਾਵਟ 

ਚੰਡੀਗੜ੍ਹ, 26 ਦਸੰਬਰ( ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੁਚੱਜੇ ਪ੍ਰਸ਼ਾਸਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਯੋਗ ਨਿਗਰਾਨੀ ਹੇਠ ਪੰਜਾਬ ਵਿੱਚ ਅਪਰਾਧ ਦਰ ‘ਚ ਤੇਜ਼ੀ ਨਾਲ ਗਿਰਾਵਟ ਆਈ ਹੈ।

ਅਪਰਾਧ ਸਬੰਧੀ ਸੂਬੇ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੀ ਤੁਲਨਾ ਵਿੱਚ ਇਸ ਸਾਲ ਕਤਲਾਂ ਦੀ ਗਿਣਤੀ 2021 ਵਿੱਚ 723 ਤੋਂ ਘਟ ਕੇ 2022 ਵਿੱਚ 654 ਰਹਿ ਗਈ ਹੈ, ਜਦੋਂ ਕਿ ਅਗਵਾ ਕਰਨ ਦੀਆਂ ਘਟਨਾਵਾਂ 2021 ਵਿੱਚ 1787 ਤੋਂ ਘੱਟ ਕੇ 2022 ਵਿੱਚ1645 ਰਹਿ ਗਈਆਂ ਹਨ।

ਇਸੇ ਤਰ੍ਹਾਂ ਚੋਰੀ ਨਾਲ ਸਬੰਧਤ ਕੇਸ ਵੀ 2021 ਵਿੱਚ 8417 ਤੋਂ ਘਟ ਕੇ 2022 ਵਿੱਚ 8407 ਰਹਿ ਗਏ ਹਨ ਅਤੇ ਆਬਕਾਰੀ ਐਕਟ ਨਾਲ ਸਬੰਧਤ ਕੇਸ 2021 ਵਿੱਚ 10745 ਤੋਂ ਘਟ ਕੇ 2022 ਵਿੱਚ 9104 ਰਹਿ ਗਏ ਹਨ। ਅੰਕੜਿਆਂ ਮੁਤਾਬਕ ਸੂਬੇ ਵਿੱਚ ਦਰਜ ਐਫ.ਆਈ.ਆਰਜ਼ ਦੀ ਗਿਣਤੀ ਵੀ 2021 ਵਿੱਚ 73581 ਤੋਂ ਘਟ ਕੇ 2022 ਵਿੱਚ 71827 ਰਹਿ ਗਈ ਹੈ।

ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀ) ਸੁਖਚੈਨ ਸਿੰਘ ਗਿੱਲ ਨੇ ਅੱਜ ਕਿਹਾ ਕਿ 2022 ਦੌਰਾਨ ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਨੇ 43 ਰਾਈਫਲਾਂ, 220 ਰਿਵਾਲਵਰ/ਪਿਸਟਲ, 13 ਟਿਫਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਇਸ(ਆਈਈਡੀਜ਼), 24.5 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 37 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 22 ਡਰੋਨ ਅਤੇ 23 ਵਾਹਨਾਂ ਸਮੇਤ 119 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ 6 ਅਪ੍ਰੈਲ, 2022 ਨੂੰ ਗਠਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 428 ਗੈਂਗਸਟਰਾਂ/ਅਪਰਾਧੀਆਂ ਦੀ ਗ੍ਰਿਫਤਾਰੀ ਅਤੇ ਦੋ ਗੈਂਗਸਟਰਾਂ/ਅਪਰਾਧੀਆਂ ਦੇ ਖਾਤਮੇ ਨਾਲ 111 ਗੈਂਗਸਟਰ/ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 411 ਹਥਿਆਰ,ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 97 ਵਾਹਨ, 44.21 ਕਿਲੋਗ੍ਰਾਮ ਹੈਰੋਇਨ ਅਤੇ 1.30 ਕਰੋੜ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਗਈ।

ਜ਼ਿਕਰਯੋਗ ਹੈ ਕਿ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।

ਆਈਜੀਪੀ ਨੇ ਦੱਸਿਆ ਕਿ 1 ਜਨਵਰੀ ਤੋਂ 20 ਦਸੰਬਰ, 2022 ਤੱਕ ਪੰਜਾਬ ਵਿੱਚ ਪੰਜ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ; ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀ ਹਮਲਾ; ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ; ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ ਅਤੇ ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਆਰਪੀਜੀ ਹਮਲਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਸਾਰੇ ਵੱਡੇ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਵਿਆਪਕ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ।

ਨਸ਼ਿਆਂ ਬਾਰੇ ਸਲਾਨਾ ਅਪਡੇਟ ਦਿੰਦੇ ਹੋਏ ਆਈਜੀਪੀ ਨੇ ਕਿਹਾ ਕਿ 1 ਜਨਵਰੀ ਤੋਂ 25 ਦਸੰਬਰ, 2022 ਤੱਕ ਪੰਜਾਬ ਪੁਲਿਸ ਨੇ 12171 ਐਫਆਈਆਰਜ਼, ਜਿਨ੍ਹਾਂ ਵਿੱਚੋਂ 1374 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 2316 ਵੱਡੀਆਂ ਮੱਛੀਆਂ ਸਮੇਤ 16798 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾ ਕੇ ਸੂਬੇ ਭਰ ‘ਚੋਂ 582 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਇੱਕ ਸਾਲ ਅੰਦਰ ਹੈਰੋਇਨ ਦੀ ਕੁੱਲ ਰਿਕਵਰੀ 729.5 ਕਿਲੋ ਹੋ ਗਈ ਹੈ।

ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ 690 ਕਿਲੋ ਅਫੀਮ, 1396 ਕਿਲੋ ਗਾਂਜਾ, 518 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡ ਦੀਆਂ 60.13 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.59 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਜਨਵਰੀ, 2022 ਤੋਂ ਹੁਣ ਤੱਕ 955 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵੀ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ। ਹਾਲ ਹੀ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੇ ਦੋ ਚੈੱਕ (ਹਰੇਕ 1 ਕਰੋੜ ਰੁਪਏ) ਸੌਂਪੇ ਗਏ। 2 ਕਰੋੜ ਰੁਪਏ ਦੀ ਰਾਸ਼ੀ ਵਿੱਚ 1 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਐਕਸ-ਗ੍ਰੇਸ਼ੀਆ ਰਾਸ਼ੀ, ਜਦੋਂ ਕਿ 1 ਕਰੋੜ ਰੁਪਏ ਬੀਮਾ ਕਵਰ ਦੇ ਸਨ ਜਿਸਦਾ ਭੁਗਤਾਨ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤਾ ਜਾਣਾ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਭਲਾਈ ਲਈ ਬਜਟ ਅਲਾਟਮੈਂਟ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ ਹੈ।

ਡੱਬੀ:

1. ਅੱਤਵਾਦੀਆਂ ਖਿਲਾਫ ਕਾਰਵਾਈ

ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼: 18

ਅੱਤਵਾਦੀ/ਕੱਟੜਪੰਥੀ ਗ੍ਰਿਫਤਾਰ: 119

ਬਰਾਮਦ ਹੋਈਆਂ ਕੁੱਲ ਰਾਈਫਲਾਂ: 43

ਕੁੱਲ ਰਿਵਾਲਵਰ/ਪਿਸਤੌਲ ਬਰਾਮਦ: 220

ਕੁੱਲ ਟਿਫਿਨ ਆਈਈਡੀਜ਼ ਬਰਾਮਦ: 13

ਆਰਡੀਐਕਸ ਅਤੇ ਹੋਰ ਵਿਸਫੋਟਕ ਪਦਾਰਥਾਂ ਦੀ ਰਿਕਵਰੀ: 24.5 ਕਿਲੋਗ੍ਰਾਮ

ਬਰਾਮਦ ਕੁੱਲ ਹੈਂਡ ਗ੍ਰਨੇਡ: 37

ਬਰਾਮਦ ਡਰੋਨ: 22

2. ਗੈਂਗਸਟਰਾਂ ਵਿਰੁੱਧ ਕਾਰਵਾਈ

ਕੁੱਲ ਮਾਡਿਊਲਾਂ ਦਾ ਪਰਦਾਫਾਸ਼ ਕੀਤਾ: 111

ਗੈਂਗਸਟਰ/ਅਪਰਾਧੀ ਗ੍ਰਿਫਤਾਰ: 428

ਮਾਰੇ ਗਏ ਗੈਂਗਸਟਰ/ਅਪਰਾਧੀ : 2

ਬਰਾਮਦ ਕੀਤੇ ਹਥਿਆਰ: 411

ਗੈਂਗਸਟਰਾਂ ਕੋਲੋਂ ਬਰਾਮਦ ਹੈਰੋਇਨ: 44.21 ਕਿਲੋਗ੍ਰਾਮ

ਬਰਾਮਦ ਕੀਤੇ ਵਾਹਨ: 97

ਬਰਾਮਦ ਗੈਰ-ਕਾਨੂੰਨੀ ਰਾਸ਼ੀ: 1.30 ਕਰੋੜ ਰੁਪਏ

3. ਨਸ਼ਿਆਂ ਵਿਰੁੱਧ ਕਾਰਵਾਈ

ਗ੍ਰਿਫਤਾਰ ਕੀਤੇ ਕੁੱਲ ਨਸਾ ਤਸਕਰ/ਸਪਲਾਇਰ: 16798

ਗ੍ਰਿਫਤਾਰ ਵੱਡੀਆਂ ਮੱਛੀਆਂ: 2316

ਦਰਜ ਕੁੱਲ ਐਫਆਈਆਰਜ਼: 12171

ਵਪਾਰਕ ਮਾਮਲਿਆਂ ਨਾਲ ਸਬੰਧਤ ਕੁੱਲ ਐਫਆਈਆਰਜ਼ : 1374

ਬਰਾਮਦ ਕੁੱਲ ਹੈਰੋਇਨ: 729.5 ਕਿਲੋਗ੍ਰਾਮ

ਬਰਾਮਦ ਕੁੱਲ ਅਫੀਮ: 690 ਕਿਲੋਗ੍ਰਾਮ

ਬਰਾਮਦ ਕੁੱਲ ਗਾਂਜਾ: 1396 ਕਿਲੋਗ੍ਰਾਮ

ਬਰਾਮਦ ਕੁੱਲ ਭੁੱਕੀ: 518 ਕੁਇੰਟਲ

ਬਰਾਮਦ ਕੀਤੀਆਂ ਫਾਰਮਾ ਓਪੀਔਡਜ਼ ਦੀਆਂ ਕੁੱਲ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ: 60.13 ਲੱਖ

ਕੁੱਲ ਡਰੱਗ ਮਨੀ ਬਰਾਮਦ: 11.59 ਕਰੋੜ ਰੁਪਏ

ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਪੀਓਜ਼/ਭਗੌੜਿਆਂ ਦੀ ਕੁੱਲ ਗਿਣਤੀ: 955

4 ਸਾਲ 2022 ਦੌਰਾਨ ਪੰਜ ਹਾਈ-ਪ੍ਰੋਫਾਈਲ ਕੇਸਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਗਿਆ

– ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ

– ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀ ਹਮਲਾ

– ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ

– ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ

– ਥਾਣਾ ਸਰਹਾਲੀ, ਤਰਨਤਾਰਨ ਵਿਖੇ ਆਰਪੀਜੀ ਹਮਲਾ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
2 days ago
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 