ਲੁਧਿਆਣਾ ‘ਚ ਲੋਕ ਇਨਸਾਫ਼ ਪਾਰਟੀ ਨੂੰ ਝਟਕਾ: ਯੂਥ ਵਿੰਗ ਦੇ ਪੰਜਾਬ ਪ੍ਰਧਾਨ ਸੰਨੀ ਕੈਂਥ ਨੇ ਦਿੱਤਾ ਅਸਤੀਫਾ
ਚੰਡੀਗੜ੍ਹ 27 ਦਸੰਬਰ(ਵਿਸ਼ਵ ਵਾਰਤਾ) – ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਬਲਾਤਕਾਰ ਦੇ ਮਾਮਲੇ ‘ਚ ਜੇਲ੍ਹ ਜਾਣ ਤੋਂ ਬਾਅਦ ਲੋਕ ਇਨਸਾਫ ਪਾਰਟੀ ਦਾ ਗ੍ਰਾਫ ਲਗਾਤਾਰ ਡਿੱਗ ਰਿਹਾ ਹੈ। ਹੁਣ ਲੋਕ ਇਨਸਾਫ਼ ਪਾਰਟੀ ਦੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਸੰਨੀ ਕੈਂਥ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਸੰਨੀ ਕੈਂਥ ਨੇ ਆਪਣਾ ਅਸਤੀਫਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਸੌਂਪ ਦਿੱਤਾ ਹੈ। ਭਾਜਪਾ ‘ਚ ਸ਼ਾਮਲ ਹੋਣ ਦੀਆਂ ਖਬਰਾਂ ਨੂੰ ਲੈ ਕੇ ਹਾਲਾਂਕਿ ਸੰਨੀ ਕੈਂਥ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ।























