ਪੰਜਾਬ ਦੇ ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ ਤੇ ਈਡੀ ਵੱਲੋਂ ਛਾਪੇਮਾਰੀ
ਚੰਡੀਗੜ੍ਹ 27 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਲੁਧਿਆਣਾ ‘ਚ ਇੱਕ ਸ਼ਰਾਬ ਦੇ ਕਾਰੋਬਾਰੀ ਦੇ ਟਿਕਾਣਿਆਂ ਤੇ ‘ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਈਡੀ ਵੱਲੋਂ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਛਾਪੇਮਾਰੀ ਦੌਰਾਨ ਕਾਰੋਬਾਰੀ ਦੇ ਬੈਂਕ ਖਾਤਿਆਂ ਅਤੇ ਜਾਇਦਾਦ ਦੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।
ਟੀਮ ਕਾਰੋਬਾਰੀ ਦੇ ਰਿਕਾਰਡ ਦੀ ਜਾਂਚ ਕਰ ਰਹੀ ਹੈ। ਘਰਾਂ ਅਤੇ ਦਫ਼ਤਰਾਂ ਦੇ ਬਾਹਰ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।
ਹੋਰ ਜਾਣਕਾਰੀ ਅਨੁਸਾਰ ਈਡੀ ਦੀ ਟੀਮ ਅੱਜ ਸਵੇਰੇ ਕਾਰੋਬਾਰੀ ਦੇ ਘਰ ਪਹੁੰਚੀ। ਜਦੋਂ ਟੀਮ ਪਹੁੰਚੀ ਤਾਂ ਪੂਰਾ ਪਰਿਵਾਰ ਸੌਂ ਰਿਹਾ ਸੀ। ਈਡੀ ਕਾਰੋਬਾਰੀਆਂ ਦੀ ਜਾਇਦਾਦ ਅਤੇ ਹੋਰ ਕੰਮਾਂ ਅਤੇ ਬੈਂਕ ਖਾਤਿਆਂ ਦੇ ਵੇਰਵੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ, ਛਾਪੇਮਾਰੀ ਤੋਂ ਬਾਅਦ ਹੋਰ ਸ਼ਰਾਬ ਕਾਰੋਬਾਰੀਆਂ ‘ਚ ਵੀ ਹੜਕੰਪ ਮਚ ਗਿਆ ਹੈ।
ਹਾਲਾਂਕਿ ਛਾਪੇਮਾਰੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।























