ਪੰਜਾਬ ਸਰਕਾਰ ਬਦਲੇਗੀ ਜਾਤੀ ਜਾਂ ਫਿਰਕੇ ਦੇ ਨਾਮ ਤੇ ਚੱਲ ਰਹੇ 56 ਸਕੂਲਾਂ ਦੇ ਨਾਮ
ਚੰਡੀਗੜ੍ਹ 30 ਦਸੰਬਰ(ਵਿਸ਼ਵ ਵਾਰਤਾ)- ਪਿਛਲੇ ਦਿਨੀਂ ਚਲਾਏ ਗਈ ਸਰਕਾਰੀ ਸਕੂਲਾਂ ਦੇ ਨਾਮ ਜੋ ਕਿ ਕਿਸੇ ਜਾਤੀ ਜਾਂ ਭਾਈਚਾਰੇ ਨਾਲ ਸੰਬੰਧਿਤ ਹਨ ਦੀ ਮੁਹਿੰਮ ਤਹਿਤ ਹਣ ਪੰਜਾਬ ਸਰਕਾਰ ਵੱਲੋਂ 56 ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਨਾਮ ਬਦਲਣ ਦੇ ਹੁਕਮ ਦਿੱਤੇ ਹਨ। ਦੱਸ ਦਈ ਕਿ ਰਾਜ ਦੇ ਸਿੱਖਿਆ ਵਿਭਾਗ ਵੱਲੋਂ ਇਹ ਕਦਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਸੂਚੀ ਮੰਗਣ ਤੋਂ ਇੱਕ ਮਹੀਨੇ ਬਾਅਦ ਲਿਆ ਗਿਆ ਹੈ, ਜਿਨ੍ਹਾਂ ਦਾ ਨਾਂ ਕਿਸੇ ਵਿਸ਼ੇਸ਼ ਜਾਤੀ ਜਾਂ ਫਿਰਕੇ ਦੇ ਨਾਂ ‘ਤੇ ਰੱਖਿਆ ਗਿਆ ਹੈ ਜਾਂ ਉਨ੍ਹਾਂ ਦੇ ਨਾਂ ‘ਤੇ ਕੋਈ ਇਤਰਾਜ਼ਯੋਗ ਸ਼ਬਦ ਹੈ। ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਅਨੁਸਾਰ ਅਜਿਹੇ 56 ਪ੍ਰਾਇਮਰੀ ਸਕੂਲਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਨੂੰ ਜਾਤੀ ਜਾਂ ਫਿਰਕੇ ਦਾ ਹਵਾਲਾ ਛੱਡ ਕੇ ਨਵਾਂ ਨਾਂ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਣ ਇਹਨਾਂ ਦੇ ਨਾਲ ਆਜ਼ਾਦੀ ਘੁਲਾਟੀਆਂ ਜਾਂ ਹੋਰ ਉੱਘੀਆਂ ਸ਼ਖ਼ਸ਼ਿਅਤਾਂ ਦੇ ਨਾਮ ਤੇ ਰੱਖੇ ਜਾਣਗੇ।