ਜਲੰਧਰ (ਵਿਸ਼ਵ ਵਾਰਤਾ): ਆਲ ਇੰਡੀਆ ਸਮਾਲ ਨਿਊਜਪੇਪਰ ਕੌਂਸਲ ਵਲੋਂ ਜਲੰਧਰ ਵਿਖੇ ਆਪਣੀ ਸਾਲਾਨਾ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਨੇ ਬਤੋਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ, ਜਲੰਧਰ ਦੇ ਵਿਧਾਨ ਸਭਾ ਹਲਕੇ ਵੈਸਟ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵਲੋਂ ਸਮਾਗਮ ਦਾ ਸੰਚਾਲਨ ਕੀਤਾ ਗਿਆ। ਵਿਸ਼ਵ ਵਾਰਤਾ ਪੰਜਾਬੀ ਨਿਊਜ ਵੈਬ ਪੋਰਟਲ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਨੂੰ ਸਿਰੋਪਾ ਅਤੇ ਸ਼ਾਲ ਦੇ ਨਾਲ ਸੰਮਤ ਕੀਤਾ ਗਿਆ, ਇਸ ਦੇ ਨਾਲ ਹੀ ਨਿਰਮਲ ਭੱਟੀ ਨੂੰ ਵੀ ਸਨਮਾਨਿਤ ਕੀਤਾ ਗਿਆ। ਆਲ ਇੰਡੀਆ ਨਿਊਜਪੇਪਰ ਕੌਂਸਲ ਦੇ ਪ੍ਰਧਾਨ ਅਤੇ ਹਫ਼ਤਾਵਾਰੀ ਸਿਮਰਨ ਦੇ ਮੁੱਖ ਸੰਪਾਦਕ ਬੇਅੰਤ ਸਿੰਘ ਸਰਹਦੀ, ਸਿਟੀਜਨ ਅਰਬਨ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਕੇ.ਕੇ. ਸ਼ਰਮਾ, ਇੰਪੀਰੀਅਲ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਰਸ਼ਪਾਲ ਸਿੰਘ ਪਾਲ, ਤਨਮੀਤ ਸਿੰਘ ਅਤੇ ਸੁਖਦੇਵ ਸਿੰਘ ਵੀ ਸਮਾਗਮ ਵਿੱਚ ਮੌਜੂਦ ਸਨ।
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ – ਗੁਰਭਜਨ ਸਿੰਘ ਗਿੱਲ
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ - ਗੁਰਭਜਨ ਸਿੰਘ ਗਿੱਲ ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)- ਡਾ....