ਚੰਡੀਗੜ੍ਹ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਚੰਡੀਗੜ੍ਹ 31 ਦਸੰਬਰ(ਵਿਸ਼ਵ ਵਾਰਤਾ)-ਚੰਡੀਗੜ੍ਹ ਦੇ ਮੌਲੀ ਜਾਗਰਾਂ ਕਲੋਨੀ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਬੀਤੀ ਰਾਤ ਵਾਪਰੀ। ਹਮਲਾਵਰਾਂ ਨੇ ਨੌਜਵਾਨ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਉਸ ਦੀਆਂ ਆਂਦਰਾਂ ਬਾਹਰ ਆ ਗਈਆਂ।ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ ਨਸ਼ੇੜੀ ਨੌਜਵਾਨਾਂ ਨੇ ਰੰਜਿਸ਼ ਦੌਰਾਨ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਨੌਜਵਾਨ ਦੇ ਭਰਾ ਦੇ ਵੀ ਸੱਟਾਂ ਲੱਗੀਆਂ ਹਨ। ਘਟਨਾ ਦੌਰਾਨ ਉਹ ਉਸ ਦੇ ਨਾਲ ਸੀ।
ਮ੍ਰਿਤਕ ਦੀ ਉਮਰ ਕਰੀਬ 20 ਸਾਲ ਦੱਸੀ ਗਈ ਹੈ। ਮ੍ਰਿਤਕ ਆਪਣੇ ਪਰਿਵਾਰ ਸਮੇਤ ਕਲੋਨੀ ਵਿੱਚ ਰਹਿ ਰਿਹਾ ਸੀ। ਉਸਦਾ ਇੱਕ ਭਰਾ ਵੀ ਹੈ। ਮੌਲੀ ਜਾਗਰਾਂ ਥਾਣਾ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।