• Latest
  • Trending
ਸਾਲ 2022 ਦੌਰਾਨ ਪੰਜਾਬ ਸਰਕਾਰ ਨੇ 9389 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਏ: ਕੁਲਦੀਪ ਸਿੰਘ ਧਾਲੀਵਾਲ

ਸਾਲ 2022 ਦੌਰਾਨ ਪੰਜਾਬ ਸਰਕਾਰ ਨੇ 9389 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਏ: ਕੁਲਦੀਪ ਸਿੰਘ ਧਾਲੀਵਾਲ

4 years ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 minutes ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

36 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

1 hour ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

1 hour ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

3 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਲ 2022 ਦੌਰਾਨ ਪੰਜਾਬ ਸਰਕਾਰ ਨੇ 9389 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਏ: ਕੁਲਦੀਪ ਸਿੰਘ ਧਾਲੀਵਾਲ

December 31, 2022
in ADMINISTRATION, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਸਾਲ 2022 ਦੌਰਾਨ ਪੰਜਾਬ ਸਰਕਾਰ ਨੇ 9389 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਏ: ਕੁਲਦੀਪ ਸਿੰਘ ਧਾਲੀਵਾਲ

ਸਾਲ 2022 ਦੌਰਾਨ ਪੰਜਾਬ ਸਰਕਾਰ ਨੇ 9389 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਏ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 31 ਦਸੰਬਰ(ਵਿਸ਼ਵ ਵਾਰਤਾ)- ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ।ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ।ਇਸ ਮੁਹਿੰਮ ਦੌਰਾਨ ਹੁਣ ਤੱਕ 9389 ਏਕੜ ਤੋਂ ਵੱਧ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਾਇਆ ਜਾ ਚੁੱਕਾ ਹੈ।

ਇਹ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸ਼ਾਮਲਾਤ ਸੈੱਲ ਦੇ ਯਤਨਾ ਸਦਕਾ ਸ਼ਾਮਲਾਤ ਜ਼ਮੀਨਾਂ ਨਾਲ ਸਬੰਧਤ ਸਾਰੇ ਪੁਰਾਣੇ ਰਿਕਾਰਡ ਨੂੰ ਪੂਰੀ ਗਹਿਰਾਈ ਨਾਲ ਘੋਖਿਆ ਜਾ ਰਿਹਾ ਹੈ ਅਤੇ ਹੁਣ ਤੱਕ 153 ਬਲਾਕਾਂ ਦੀ ਸ਼ਾਮਲਾਤ ਜ਼ਮੀਨ ਦੇ ਰਿਕਾਰਡ ਨੂੰ ਘੋਖਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਤੱਕ 139818 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ, ਜਿਸ ਨੂੰ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

ਸ. ਧਾਲੀਵਾਲ ਨੇ ਦੱਸਿਆ ਕਿ ਦਸੰਬਰ 2022 ਤੱਕ ਪਟਿਆਲਾ ਡਵੀਜ਼ਨ ਅਧੀਨ ਕੁੱਲ 6206 ਏਕੜ ਜ਼ਮੀਨ ਨਾਜਾਇਜ਼ ਕਬਜੇ ਤੋਂ ਮੁਕਤ ਕਰਵਾ ਕੇ ਪੰਚਾਇਤਾਂ ਨੂੰ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੀ 1100 ਏਕੜ, ਲੁਧਿਆਣਾ 808 ਏਕੜ, ਫ਼ਤਿਹਗੜ੍ਹ ਸਾਹਿਬ 464 ਏਕੜ, ਸੰਗਰੂਰ 194 ਏਕੜ, ਐਸ.ਏ.ਐਸ. ਨਗਰ 3469 ਏਕੜ, ਰੂਪਨਗਰ 154 ਏਕੜ, ਬਰਨਾਲਾ 8 ਏਕੜ ਅਤੇ ਮਲੇਰਕੋਟਲਾ 9 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਡਵੀਜ਼ਨ ਅਧੀਨ ਕੁੱਲ 507 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ 128 ਏਕੜ, ਫਾਜ਼ਿਲਕਾ 187 ਏਕੜ, ਸ੍ਰੀ ਮੁਕਤਸਰ ਸਾਹਿਬ 27 ਏਕੜ, ਮਾਨਸਾ 13 ਏਕੜ, ਬਠਿੰਡਾ 49 ਏਕੜ, ਮੋਗਾ 26 ਏਕੜ ਅਤੇ ਫਰੀਦਕੋਟ 77 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ।ਇਸੇ ਤਰ੍ਹਾਂ ਜਲੰਧਰ ਡਵੀਜ਼ਨ ਅਧੀਨ ਕੁੱਲ 2676 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਦੀ 609 ਏਕੜ, ਕਪੂਰਥਲਾ 602 ਏਕੜ, ਅੰਮ੍ਰਿਤਸਰ 264 ਏਕੜ, ਜਲੰਧਰ 239 ਏਕੜ, ਹੁਸ਼ਿਆਰਪੁਰ 308 ਏਕੜ, ਤਰਨ ਤਾਰਨ 126 ਏਕੜ, ਐਸ.ਬੀ.ਐਸ ਨਗਰ 228 ਏਕੜ ਅਤੇ ਪਠਾਨਕੋਟ 300 ਏਕੜ ਜ਼ਮੀਨ ਛੁਡਾਈ ਗਈ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਚਾਲੂ ਸਾਲ 2022 ਦੌਰਾਨ ਮਗਨਰੇਗਾ ਸਕੀਮ ਤਹਿਤ 1017 ਕਰੋੜ ਰੁਪਏ ਦਾ ਖਰਚਾ ਕਰਦੇ ਹੋਏ ਜਿੱਥੇ 248 ਲੱਖ ਦਿਹਾੜੀਆਂ ਪੈਦਾ ਕੀਤੀਆ ਗਈਆਂ ਹਨ, ਉੱਥੇ ਹੀ 7.72 ਲੱਖ ਪਰਿਵਾਰਾਂ ਨੂੰ ਮਗਨਰੇਗਾ ਸਕੀਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ 1530 ਖੇਡ ਮੈਦਾਨ ਬਣਾਏ ਜਾਣਗੇ ਅਤੇ 1488 ਸਾਈਟਾਂ ਦੀ ਪਛਾਣ ਕਰਕੇ 524 ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਸਾਂਝਾ ਜਲ ਤਾਲਾਬ ਦੇ ਅਧੀਨ ਮਾਡਲ ਤਾਲਾਬਾਂ ਵਜੋਂ ਲਈ 1725 ਤਾਲਾਬਾਂ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚੋ 1026 ਸਾਈਟਾਂ ‘ਤੇ ਕੰਮ ਸ਼ੁਰੂ ਹੋ ਗਿਆ ਹੈ ਅਤੇ 504 ਕੰਮ ਮੁਕੰਮਲ ਹੋ ਚੁੱਕੇ ਹਨ।

ਸ. ਧਾਲੀਵਾਲ ਨੇ ਦੱਸਿਆ ਕਿ ਪ੍ਰਦੇਸ਼ਿਕ ਦਿਹਾਤੀ ਤੇ ਵਿਕਾਸ ਤੇ ਪੰਚਾਇਤੀ ਰਾਜਸੰਸਥਾ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ ਤਹਿਤ ਜੂਨ ਮਹੀਨੇ ਕੁੱਲ 12887 ਗ੍ਰਾਮ ਸਭਾਵਾਂ ਦੇ ਹਾੜ੍ਹੀ ਅਤੇ ਦਸੰਬਰ ਮਹੀਨੇ ਸਾਉਣੀ ਦੇ ਆਮ ਇਜਲਾਸ ਕਰਵਾਏ। ਇਸੇ ਤਰ੍ਹਾਂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾਉਦੇ ਹੋਏ ਪਿੰਡ ਪੱਧਰ ‘ਤੇ ਸਰਬਪੱਖੀ ਵਿਕਾਸ ਦੇ ਮੱਦੇਨਜ਼ਰ ਸਥਾਈ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ ਰਾਜ, ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕਰਵਾਏ ਗਏ, ਜਿਨ੍ਹਾਂ ਤਹਿਤ ਹੁਣ ਤੱਕ ਲੱਗਭਗ 6000 ਦੇ ਕਰੀਬ ਪੰਚਾਇਤੀ ਨੁਮਾਇੰਦਿਆਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਬਲਾਕ ਪੱਧਰ ‘ਤੇ ਸਰਪੰਚਾਂ, ਪੰਚਾਂ ਅਤੇ ਪਿੰਡ ਪੱਧਰ ਤੇ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਲਈ ਟ੍ਰੇਨਿੰਗ ਪ੍ਰੋਗਰਾਮ ਵੀ ਸ਼ੁਰੂ ਕੀਤੇ ਗਏ ਹਨ ਅਤੇ ਇਸ ਤਹਿਤ 31 ਮਾਰਚ 2023 ਤੱਕ ਲੱਗਭਗ 1 ਲੱਖ ਪੰਚਾਇਤੀ ਨੁਮਾਇੰਦਿਆਂ ਨੂੰ ਟ੍ਰੇਨਿੰਗ ਦੇਣ ਦਾ ਟੀਚਾ ਮਿੱਥਿਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Most Popular

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

by Navjot
2 weeks ago
0

ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) ਲੋਕ ਸਭਾ ਸਪੀਕਰ ਓਮ ਬਿਰਲਾ ਨੇ ਐਤਵਾਰ ਨੂੰ ਇੱਥੇ ਕਿਊਬਾ ਦੀ 'ਨੈਸ਼ਨਲ ਅਸੈਂਬਲੀ ਆਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 