• Latest
  • Trending
15 ਫ਼ਰਵਰੀ, 2023 ਤੋਂ ਸ਼ੁਰੂ ਕੀਤੀ ਜਾਵੇਗੀ ਮੈਗਾ ਟੀਕਾਕਰਨ ਮੁਹਿੰਮ –  ਲਾਲਜੀਤ ਸਿੰਘ ਭੁੱਲਰ

15 ਫ਼ਰਵਰੀ, 2023 ਤੋਂ ਸ਼ੁਰੂ ਕੀਤੀ ਜਾਵੇਗੀ ਮੈਗਾ ਟੀਕਾਕਰਨ ਮੁਹਿੰਮ –  ਲਾਲਜੀਤ ਸਿੰਘ ਭੁੱਲਰ

4 years ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 minutes ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

35 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

1 hour ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

1 hour ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

3 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

15 ਫ਼ਰਵਰੀ, 2023 ਤੋਂ ਸ਼ੁਰੂ ਕੀਤੀ ਜਾਵੇਗੀ ਮੈਗਾ ਟੀਕਾਕਰਨ ਮੁਹਿੰਮ –  ਲਾਲਜੀਤ ਸਿੰਘ ਭੁੱਲਰ

December 31, 2022
in ADMINISTRATION, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
15 ਫ਼ਰਵਰੀ, 2023 ਤੋਂ ਸ਼ੁਰੂ ਕੀਤੀ ਜਾਵੇਗੀ ਮੈਗਾ ਟੀਕਾਕਰਨ ਮੁਹਿੰਮ –  ਲਾਲਜੀਤ ਸਿੰਘ ਭੁੱਲਰ

15 ਫ਼ਰਵਰੀ, 2023 ਤੋਂ ਸ਼ੁਰੂ ਕੀਤੀ ਜਾਵੇਗੀ ਮੈਗਾ ਟੀਕਾਕਰਨ ਮੁਹਿੰਮ –  ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 31 ਦਸੰਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀਆਂ ਗਾਵਾਂ ਵਿੱਚ ਫੈਲੀ ਲਾਗ ਦੀ ਬੀਮਾਰੀ ਲੰਪੀ ਸਕਿਨ ਨੂੰ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ ਹੈ। ਜਿਥੇ ਸਰਕਾਰ ਨੇ ਸੂਬੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਹਰ ਸਥਿਤੀ ‘ਤੇ ਨੇੜਿਉਂ ਨਜ਼ਰ ਰੱਖਣ ਅਤੇ ਭਵਿੱਖੀ ਰਣਨੀਤੀਆਂ ਉਲੀਕਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ, ਉਥੇ ਤੁਰੰਤ ਲੋੜੀਂਦੀ ਵੈਕਸੀਨ ਤੇ ਦਵਾਈਆਂ ਮੰਗਵਾਈਆਂ ਅਤੇ ਹੇਠਲੇ ਪੱਧਰ ਤੱਕ ਪ੍ਰਭਾਵੀ ਇਲਾਜ ਮੁਹੱਈਆ ਕਰਵਾਉਣ ਲਈ ਸਮਰਪਿਤ ਟੀਮਾਂ ਬਣਾਈਆਂ। ਇਸ ਦੇ ਨਾਲ ਹੀ ਭਵਿੱਖੀ ਯੋਜਨਾ ਉਲੀਕਦਿਆਂ ਸੂਬਾ ਸਰਕਾਰ ਨੇ 15 ਫ਼ਰਵਰੀ, 2023 ਤੋਂ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦਾ ਵੀ ਫ਼ੈਸਲਾ ਕੀਤਾ ਹੈ।

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਬੀਮਾਰੀ ‘ਤੇ ਕਾਬੂ ਪਾਉਣ ਲਈ ਸਰਕਾਰ ਨੇ 1.54 ਕਰੋੜ ਰੁਪਏ ਮੁੱਲ ਦੀ ਗੋਟ ਪੌਕਸ ਵੈਕਸੀਨ ਦੀਆਂ 10 ਲੱਖ ਖ਼ੁਰਾਕਾਂ ਜਹਾਜ਼ ਰਾਹੀਂ ਮੰਗਵਾਈਆਂ ਅਤੇ ਸੂਬੇ ਭਰ ਵਿੱਚ ਪਸ਼ੂਆਂ ਦੇ ਇਲਾਜ ਲਈ 1.37 ਕਰੋੜ ਰੁਪਏ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੀਬ 9.5 ਲੱਖ ਗਾਵਾਂ ਨੂੰ ਟੀਕੇ ਲਾਏ ਗਏ।

ਮੰਤਰੀ ਸਮੂਹ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਲ ਹਨ, ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਕਰੀਬ 25 ਲੱਖ ਗਾਵਾਂ ਦੀ 100 ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫ਼ਰਵਰੀ, 2023 ਤੋਂ ਸ਼ੁਰੂ ਕਰਕੇ 30 ਅ੍ਰਪੈਲ, 2023 ਤੱਕ ਮੁਕੰਮਲ ਕੀਤੀ ਜਾਵੇ ਅਤੇ ਇਸ ਨੂੰ ਸਮਾਂਬੱਧ ਤਰੀਕੇ ਨਾਲ ਖ਼ਤਮ ਕਰਨ ਲਈ ਵਿਉਂਤਬੰਦੀ ਉਲੀਕੀ ਜਾਵੇੇ। ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ (ਤੇਲੰਗਾਨਾ) ਤੋਂ ਕਿਫ਼ਾਇਤੀ ਦਰਾਂ ‘ਤੇ ਗਾਵਾਂ ਦੀ ਆਬਾਦੀ ਮੁਤਾਬਕ ਕਰੀਬ 25 ਲੱਖ ਡੋਜ਼ ਖ਼ਰੀਦਣ ਲਈ ਚਾਰਾਜੋਈ ਕੀਤੀ ਜਾਵੇ। ਕੈਬਨਿਟ ਮੰਤਰੀਆਂ ਨੇ ਮੱਝਾਂ ਨੂੰ ਗੋਟ ਪੌਕਸ ਦੇ ਟੀਕੇ ਲਾਉਣ ਸਬੰਧੀ ਸੁਝਾਅ ਦੇਣ ਵਾਸਤੇ 7 ਮੈਂਬਰੀ ਮਾਹਰ ਕਮੇਟੀ ਵੀ ਬਣਾਈ ਹੈ।

ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬੇ ਵਿੱਚ ਕਿਸਾਨਾਂ ਅਤੇ ਖ਼ਾਸਕਰ ਪਸ਼ੂ ਪਾਲਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਦੱਸਣ ਲਈ ਜਾਗਰੂਕਤਾ ਮੁਹਿੰਮ ਅਰੰਭੀ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੀ ਪੱਧਰ ‘ਤੇ ਵੀ ਅਗਾਊਂ ਇਹਤਿਆਤ ਅਪਣਾ ਸਕਣ।

ਦੱਸ ਦੇਈਏ ਕਿ ਬੀਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ 673 ਟੀਕਾਕਰਨ ਟੀਮਾਂ ਗਠਤ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ.ਵੀ.ਐਸ.ਸੀ.) ਦੇ ਅੰਤਮ ਸਾਲ ਦੇ ਵਿਦਿਆਰਥੀਆਂ ਅਤੇ ਇੰਟਰਨਜ਼ ਨੂੰ ਵੀ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਟੀਮਾਂ ਵੱਲੋਂ ਸੂਬੇ ਵਿੱਚ ਬੀਮਾਰੀ ਦੇ ਇਲਾਜ ਅਤੇ ਕੰਟਰੋਲ ਲਈ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਨਿਯਮਤ ਪਾਲਣਾ ਯਕੀਨੀ ਬਣਾਈ ਗਈ।

ਵੈਟਰਨਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਦੁੱਗਣੀਆਂ ਕੀਤੀਆਂ

ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਇੱਕ ਹੋਰ ਮਾਅਰਕਾ ਮਾਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਦੁੱਗਣੀਆਂ ਕਰਕੇ 418 ਕਰ ਦਿੱਤੀਆਂ ਹਨ।

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ, “ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ। ਸਾਡੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰਾਂ ਦੀਆਂ ਇਨ੍ਹਾਂ ਆਸਾਮੀਆਂ ‘ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।”

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ (ਵੀ.ਆਈਜ਼.) ਦੀ ਭਰਤੀ ਕੀਤੀ ਗਈ ਹੈ। ਇਸੇ ਤਰ੍ਹਾਂ ਵਿਭਾਗ ਵੱਲੋਂ 60 ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Most Popular

ਕੇਂਦਰੀ ‘Mini Ratna’ HLL ਨੇ ਰਾਸ਼ਟਰੀ ਈ-ਕਾਮਰਸ ਪਲੇਟਫਾਰਮ ਰਾਹੀਂ ਸਿਹਤ ਸੰਭਾਲ ਉਤਪਾਦਾਂ ਨੂੰ ਆਨਲਾਈਨ ਉਪਲਬਧ ਕਰਵਾਇਆ

ਕੇਂਦਰੀ ‘Mini Ratna’ HLL ਨੇ ਰਾਸ਼ਟਰੀ ਈ-ਕਾਮਰਸ ਪਲੇਟਫਾਰਮ ਰਾਹੀਂ ਸਿਹਤ ਸੰਭਾਲ ਉਤਪਾਦਾਂ ਨੂੰ ਆਨਲਾਈਨ ਉਪਲਬਧ ਕਰਵਾਇਆ

by Navjot
3 weeks ago
0

ਕੇਂਦਰੀ 'Mini Ratna' HLL ਨੇ ਰਾਸ਼ਟਰੀ ਈ-ਕਾਮਰਸ ਪਲੇਟਫਾਰਮ ਰਾਹੀਂ ਸਿਹਤ ਸੰਭਾਲ ਉਤਪਾਦਾਂ ਨੂੰ ਆਨਲਾਈਨ ਉਪਲਬਧ ਕਰਵਾਇਆ ਤਿਰੂਵਨੰਤਪੁਰਮ, 16 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 