• Latest
  • Trending
ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਉਪਰਾਲੇ

ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਉਪਰਾਲੇ

4 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

3 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

3 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

4 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

6 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

7 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

7 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

7 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਉਪਰਾਲੇ

January 1, 2023
in ਸਿਆਸੀ, ਖਬਰਾਂ, ਪੰਜਾਬ
ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਉਪਰਾਲੇ

ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਉਪਰਾਲੇ

ਚੰਡੀਗੜ੍ਹ, 1 ਜਨਵਰੀ(ਵਿਸ਼ਵ ਵਾਰਤਾ)- ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਨਵੇਂ ਸਾਲ ਤੋਂ ਅਰਜ਼ੀਆਂ ਸਬੰਧੀ ਸਮੁੱਚੀ ਪ੍ਰਕਿਰਿਆ ਪੋਰਟਲ ਤੇ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ। ਅਸ਼ੀਰਵਾਦ ਸਕੀਮ ਨੂੰ ਹੋਰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ 01 ਜਨਵਰੀ, 2023 ਤੋਂ ਇਸ ਸਕੀਮ ਅਧੀਨ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਣਗੀਆਂ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿਦਿਅਕ, ਸਮਾਜਿਕ ਅਤੇ ਆਰਥਿਕ ਵੱਖ ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਨੂੰ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 12090 ਲਾਭਪਾਤਰੀਆਂ ਕੁੱਲ 31736 ਲਾਭਪਾਤਰੀਆਂ ਨੂੰ 161.61 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਤਹਿਤ 1,95,139 ਵਿਦਿਆਰਥੀਆਂ ਲਈ 184.04 ਕਰੋੜ ਰੁਪਏ ਜਾਰੀ ਕੀਤੇ ਗਏ| ਇਸ ਸਕੀਮ ਤਹਿਤ ਵਿਦਿਆਰਥੀਆਂ ਵੱਲੋਂ ਵਿਦਿਅਕ ਸੈਂਸਨ 2022-23 ਦੌਰਾਨ ਅਪਲਾਈ ਕਰਨ ਲਈ ਡਾ.ਅੰਬੇਦਕਰ ਸਕਾਲਰਸ਼ਿਪ ਪੋਰਟਲ ਮਿਤੀ 08-06-2022 ਤੋਂ ਖੋਲ੍ਹਿਆ ਗਿਆ, ਜਿਸ ਤੇ ਮਿਤੀ 22-12-2022 ਤੱਕ 2,42,463 ਵਿਦਿਆਰਥੀਆਂ ਵੱਲੋਂ ਅਪਲਾਈ ਕੀਤਾ ਗਿਆ ਹੈ। ਇਨਾਂ ਵਿਦਿਆਰਥੀਆਂ ਦੀ ਪੂਰੀ ਫੀਸ ਅਤੇ ਵਜੀਫਾ ਰਾਸ਼ੀ ਸਰਕਾਰ ਵੱਲੋਂ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਦੇ ਮਕਸਦ ਨਾਲ ਨਿਊ ਵੋਕੇਸਨਲ ਟਰੇਨਿੰਗ ਇੰਨ ਆਈ.ਟੀ.ਆਈਜ਼ ਸਕੀਮ ਤਹਿਤ 1744 ਸਿਖਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਘੱਟ ਗਿਣਤੀ ਵਰਗ ਨਾਲ ਸਬੰਧਤ 556857 ਵਿਦਿਆਰਥੀਆਂ ਨੂੰ 109.66 ਕਰੋੜ ਰੁਪਏ ਦੀ ਰਾਸ਼ੀ ਡੀ.ਬੀ.ਟੀ ਮੈਡ ਰਾਹੀ ਸਕਾਲਰਸ਼ਿਪ ਵਜੋਂ ਦਿੱਤੀ ਗਈ।

ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ 242 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 4.85 ਕਰੋੜ ਰੁਪਏ ਦੇ ਕਰਜੇ ਅਤੇ 0.06 ਕਰੋੜ ਰੁਪਏ ਦੀ ਸਬਸਿਡੀ ਦੀ ਰਕਮ ਵੰਡੀ ਗਈ। ਪੰਜਾਬ ਪੱਛੜੀਆਂ ਸ਼੍ਰੇਣੀਆਂ ਤੇ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 135 ਲਾਭਪਾਤਰੀਆਂ ਨੂੰ 2.86 ਕਰੋੜ ਰੁਪਏ ਦੇ ਕਰਜੇ ਦੀ ਰਕਮ ਵੰਡੀ।

ਉਨ੍ਹਾਂ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਸੰਸਥਾ, ਐਸ.ਏ.ਐਸ.ਨਗਰ ਵਿਖੇ ਸਾਲ ਦੌਰਾਨ ਆਈ.ਏ.ਐਸ. ਪੀ.ਸੀ.ਐਸ ਅਤੇ ਬੈਂਕ ਪੀ.ਓ ਦੇ ਪ੍ਰੀਲਿਮਨਰੀ ਇੰਗਜਾਮੀਨੇਸ਼ਨ ਵਾਸਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ 102 ਵਿਦਿਆਰਥੀਆਂ ਨੂੰ ਕੋਚਿੰਗ ਦਿੱਤੀ ਜਾ ਰਹੀ ਹੈ। ਸਟੈਨੋਗ੍ਰਾਫੀ ਸਿਖਲਾਈ ਸਕੀਮ ਅਧੀਨ ਪੰਜਾਬੀ ਅਤੇ ਅੰਗਰੇਜੀ ਭਾਸ਼ਾ ਦੇ ਕੁੱਲ 67 ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹਨਾਂ ਵਿਦਿਆਰਥੀਆਂ ਨੂੰ ਸੰਸਥਾ ਵਿਚ ਮੁਫਤ ਰਿਹਾਇਸ ਅਤੇ ਖਾਣ ਪੀਣ ਦਾ ਉਪਬੰਧ ਕੀਤਾ ਗਿਆ। ਵਜੀਫੇ ਵਜੋਂ 1500/-ਰੁਪਏ ਪ੍ਰਤੀ ਮਹੀਨਾ ਦਿੱਤਾ ਗਿਆ।

ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆਂ ਕਰਵਾਈ ਜਾਣ। ਹੁਣ ਤੱਕ 17 ਜਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ 06 ਜਿਲਿਆਂ ਵਿੱਚ (ਐਸ.ਏ.ਐਸ.ਨਗਰ, ਬਰਨਾਲਾ ਅਤੇ ਮਲੇਰਕੋਟਲਾ) ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਇਹਨਾਂ ਵਿੱਚੋ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

by Ankit
1 week ago
0

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ * ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 