ਹੁਕਮਾਂ ਦੀ ਉਲੰਘਣਾ ਕਰਕੇ ਸਕੂਲ ਖੋਲ੍ਹਣ ਵਾਲਿਆਂ ਖਿਲਾਫ਼ ਸਰਕਾਰ ਸਖ਼ਤ
ਸਿੱਖਿਆ ਮੰਤਰੀ ਵੱਲੋਂ ਕਾਰਵਾਈ ਦੇ ਹੁਕਮ ਜਾਰੀ
ਚੰਡੀਗੜ੍ਹ, 3ਜਨਵਰੀ(ਵਿਸ਼ਵ ਵਾਰਤਾ)-
ਪੰਜਾਬ ਸਰਕਾਰ ਵੱਲੋਂ ਮਿਤੀ 08/01/2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਕੀਤੀਆਂ ਛੁੱਟੀਆਂ ਸਬੰਧੀ ਹੁਕਮਾਂ ਦੀ ਉਲੰਘਣਾ ਕਰਕੇ ਅੱਜ ਸਕੂਲ ਖੋਲ੍ਹਣ ਵਾਲੇ ਪ੍ਰਾਈਵੇਟ ਅਦਾਰਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ।ਜ਼ਿਲਾ ਰੋਪੜ ਦੇ ਇੱਕ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ। pic.twitter.com/Fy1gVWkRuZ
— Harjot Singh Bains (@harjotbains) January 2, 2023























